ਉੱਤਰ ਪ੍ਰਦੇਸ਼ ਦੇ ਨਾਲ -ਨਾਲ ਲਖੀਮਪੁਰ ਹਿੰਸਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਕਿ ਲਖੀਮਪੁਰ ਘਟਨਾ ਤੋਂ ਤਿੰਨ ਦਿਨ ਪਹਿਲਾਂ ਮੰਤਰੀ ਅਜੈ ਮਿਸ਼ਰਾ ਵੱਲੋਂ ਕਿਸਾਨਾਂ ਨੂੰ ਦਿੱਤੀ ਖੁੱਲ੍ਹੀ ਧਮਕੀ ਇੱਕ ਪੁੱਤਰ ਵੱਲੋਂ ਆਪਣੇ ਪਿਤਾ ਦੇ ਹੁਕਮ ਨੂੰ ਲਾਗੂ ਕਰਨ ਦੇ ਕਾਫੀ ਸਬੂਤ ਹਨ। ਅਸੀਂ ਆਸ਼ੀਸ਼ ਮਿਸ਼ਰਾ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਾਂ ਕਿ ਉਹ ਅਜੈ ਮਿਸ਼ਰਾ ਵਰਗੇ ਮੰਤਰੀਆਂ ਨੂੰ ਬਰਖਾਸਤ ਕਰਨ ਜਿਨ੍ਹਾਂ ਨੇ ਹਿੰਸਾ ਭੜਕਾ ਦਿੱਤੀ ਸੀ।