ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਪੰਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਿਸਾਨ ਲੀਡਰਾ ਨੂੰ ਅੱਤਵਾਦ ਦੇ ਖ਼ਤਰੇ ਨੂੰ ਲੈ ਕੇ ਚਿੱਠੀ ਲਿਖੀ ਸੀ ਜਿਸ ਚਿੱਠੀ ’ਤੇ ਬਸਪਾ ਸੁਪ੍ਰੀਮੋ ਮਾਇਆਵਤੀ ਨੇ ਟਵੀਟ ਕੀਤਾ ਹੈ | ਮਾਇਆਵਤੀ ਨੇ ਕਿਹਾ ਕਿ ਜਨਤਾ ਕਾਂਗਰਸ ਦੀ ਚੁਣਾਵੀ ਸਵਾਰਥ ਦੀ ਰਾਜਨੀਤੀ ਨੂੰ ਸਮਝਦੀ ਹੈ। ਅਜਿਹਾ ਕਰਕੇ ਕਾਂਗਰਸ ਨੂੰ ਕੋਈ ਲਾਭ ਨਹੀਂ ਹੋਣ ਵਾਲਾ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਆਰੋਪ ਲਗਾਇਆ ਹੈ।
ਮਾਇਆਵਤੀ ਨੇ ਟਵੀਟ ਵਿਚ ਲਿਖਿਆ, ‘ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਵੱਲੋਂ ਕਿਸਾਨੀ ਅੰਦੋਲਨ ਬਾਰੇ ਵੱਖ-ਵੱਖ ਖਦਸ਼ਿਆਂ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਅਤੇ ਉਸ ਦੀ ਆੜ ਵਿਚ ਚੋਣ ਰਾਜਨੀਤੀ ਕਰਨਾ ਅਨੁਚਿਤ ਹੈ’।
1. पंजाब के कांग्रेसी सीएम द्वारा किसानों के आन्दोलन को लेकर विभिन्न आशंकाएं व्यक्त करते हुए पीएम को लिखा गया पत्र नए कृषि कानूनों को रद्द कराने के लिए अपने प्राणों की आहुति भी दे रहे किसानों के आन्दोलन को बदनाम करने की साजिश व उसकी आड़ में चुनावी राजनीति करना घोर अनुचित।
— Mayawati (@Mayawati) July 17, 2021
ਉਹਨਾਂ ਅੱਗੇ ਲਿਖਿਆ ਕਿ ਸਰਹੱਦੀ ਸੂਬੇ ਪੰਜਾਬ ਦੀ ਸਰਕਾਰ ਨੂੰ ਦਰਪੇਸ਼ ਚੁਣੌਤੀਆਂ ਪ੍ਰਤੀ ਗੰਭੀਰ ਹੋ ਕੇ ਕੇਂਦਰ ਦਾ ਸਹਿਯੋਗ ਲੈਣਾ ਗੈਰ ਵਾਜਬ ਨਹੀਂ ਹੈ, ਪਰ ਇਸ ਦੀ ਆੜ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਅਤੇ ਚੁਣਾਵੀ ਸਵਾਰਥ ਦੀ ਰਾਜਨੀਤੀ ਨੂੰ ਜਨਤਾ ਖੂਬ ਸਮਝਦੀ ਹੈ। ਅਜਿਹਾ ਕਰਕੇ ਕਾਂਗਰਸ ਨੂੰ ਕੋਈ ਲਾਭ ਨਹੀਂ ਹੋਣ ਵਾਲਾ’।
2. सीमावर्ती राज्य पंजाब की सरकार को जिन भी चुनौतियों का सामना है उसके प्रति गंभीर होकर केन्द्र का सहयोग लेना तो अनुचित नहीं, लेकिन इसकी आड़ में किसानों के आन्दोलन को बदनाम करना व चुनावी स्वार्थ की राजनीति को जनता खूब समझती है। कांग्रेस को ऐसा करके कोई लाभ मिलने वाला नहीं है।
— Mayawati (@Mayawati) July 17, 2021
ਦਰਅਸਲ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਤੇ ਉਹਨਾਂ ਦੇ ਮਸਲੇ ਸੁਲਝਾਉਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨਾਲ ਲੰਮੀ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਸਰਹੱਦ ਪਾਰ ਦੀਆਂ ਤਾਕਤਾਂ ਸਾਡੇ ਗੌਰਵ, ਸੁਹਿਰਦ ਅਤੇ ਮਿਹਨਤਕਸ਼ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ।