ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਡੀਜੀਪੀ ਨੂੰ ਜਲਦੀ ਤੋਂ ਜਲਦੀ ਬਰਖਾਸਤ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਗੈਰ-ਸੰਜੀਦਾ ਹੈ, ਉਨ੍ਹਾਂ ਖਿਲਾਫ ਸਾਜ਼ਿਸ਼ ਰਚੀ ਗਈ ਹੈ।
ਅਸ਼ਵਨੀ ਸ਼ਰਮਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪੀਐਮ ਮੋਦੀ ਦੇ ਨਾਲ ਕਿਉਂ ਨਹੀਂ ਸਨ? ਪ੍ਰਧਾਨ ਮੰਤਰੀ ਦੇ ਰੂਟਾਂ ਦੀ ਜਾਣਕਾਰੀ ਪ੍ਰਦਰਸ਼ਨਕਾਰੀਆਂ ਤੱਕ ਵੀ ਕਿਵੇਂ ਪਹੁੰਚੀ? ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਨੂੰ ਰੱਦ ਕਰਦੇ ਹਾਂ।