ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ। ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹਿਮਾਚਲ ਅਤੇ ਪੰਜਾਬ ਦਾ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਧਰਮਸ਼ਾਲਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਕ ਪੇਸ਼ਕਾਰੀ ਰਾਹੀਂ ਨੁਕਸਾਨ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਤੁਰੰਤ ਬਾਅਦ, ਪ੍ਰਧਾਨ ਮੰਤਰੀ ਗੁਰਦਾਸਪੁਰ ਪਹੁੰਚੇ। ਜਿੱਥੇ ਉਨ੍ਹਾਂ ਨੇ ਹਵਾਈ ਸਰਵੇਖਣ ਕੀਤਾ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਤੁਰੰਤ ਰਾਹਤ ਵਜੋਂ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਲਈ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਲਈ ਪੰਜਾਹ-ਪੰਜਾਹ ਰੁਪਏ ਦਾ ਐਲਾਨ ਕੀਤਾ ਗਿਆ ਹੈ।