ਪੀਐੱਮ ਮੋਦੀ ਪੰਜਾਬ ਪਹੁੰਚ ਚੁੱਕੇ ਹਨ।ਡੀਜੀਪੀ ਪੰਜਾਬ ਨੇ ਪੀਐੱਮ ਮੋਦੀ ਦਾ ਸਵਾਗਤ ਕੀਤਾ ਹੈ।ਡੇਰਾ ਬਿਆਸ ਦੇ ਮੁਖੀ ਗਰਿੰਦਰ ਢਿੱਲੋਂ ਨਾਲ ਮੁਲਾਕਾਤ ਕਰਨਗੇ।ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਤਰਫੋਂ ਚੋਣ ਪ੍ਰਚਾਰ ‘ਚ ਕੁੱਦ ਪਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਹਿੱਸੇ ਵਜੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਮਰਥਨ ਵਿੱਚ ਸੁੰਦਰ ਨਗਰ ਅਤੇ ਸੋਲਨ ਵਿੱਚ ਦੋ ਜਨਤਕ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪੀਐਮ ਮੋਦੀ ਪੰਜਾਬ ਦੇ ਅੰਮ੍ਰਿਤਸਰ ਪੁੱਜੇ ਹਨ, ਜਿੱਥੇ ਉਹ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਿੰਗ ਹੋਣੀ ਹੈ।