ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਰਹੇ ਹਨ।
ਪੀਐਮ ਪਾਰਟੀ ਦਫ਼ਤਰ ਪਹੁੰਚ ਰਹੇ ਹਨ
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਜਿਸ ‘ਚ ਦੋ ਦਿਨ ਦੇਸ਼ ਭਰ ‘ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਭਲਕੇ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਕਰੀਬ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਨਗੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h