PM Modi Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਸਤੰਬਰ ਨੂੰ ਆਪਣਾ 72ਵਾਂ ਜਨਮ ਦਿਨ (Happy Birthday Narendra Modi) ਮਨਾਉਣ ਜਾ ਰਹੇ ਹਨ। ਸ਼ਨੀਵਾਰ ਨੂੰ ਪੀਐਮ ਮੋਦੀ ਜੰਗਲੀ ਜੀਵ ਅਤੇ ਵਾਤਾਵਰਣ, ਮਹਿਲਾ ਸਸ਼ਕਤੀਕਰਨ, ਹੁਨਰ ਅਤੇ ਯੁਵਾ ਵਿਕਾਸ ਅਤੇ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਚਾਰ ਵੱਖ-ਵੱਖ ਪ੍ਰੋਗਰਾਮਾਂ ਨੂੰ ਸੰਬੋਧਨ ਕਰਨ ਵਾਲੇ ਹਨ।
ਪੀਐਮ ਮੋਦੀ ਆਪਣੇ ਜਨਮ ਦਿਨ ਵਾਲੇ ਦਿਨ ਸ਼ਨੀਵਾਰ ਸਵੇਰੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ, ਜਿੱਥੇ ਉਹ ਕੁਨੋ ਨੈਸ਼ਨਲ ਪਾਰਕ (Kuno National Park) ਵਿੱਚ ਚੀਤਿਆਂ ਨੂੰ ਛੱਡਣਗੇ, ਇਸ ਤੋਂ ਬਾਅਦ ਉਹ ਕਰਹਾਲ, ਮਾਇਓਪੁਰ ਵਿੱਚ ਮਹਿਲਾ ਸਵੈ-ਸਹਾਇਤਾ ਸਮੂਹ ਦੇ ਮੈਂਬਰਾਂ ਨਾਲ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਦੇਸ਼ ‘ਚ ਵਿਸ਼ਵਕਰਮਾ ਜਯੰਤੀ (Vishwakarma Jayanti) 17 ਸਤੰਬਰ ਨੂੰ ਹੀ ਮਨਾਈ ਜਾਂਦੀ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਆਈਆਈਟੀ ਦੇ ਵਿਦਿਆਰਥੀਆਂ ਦੇ ਪਹਿਲੇ ਕਨਵੋਕੇਸ਼ਨ ‘ਚ ਵਿਦਿਆਰਥੀਆਂ ਨੂੰ ਸੰਬੋਧਨ ਵੀ ਕਰਨਗੇ। ਇਸ ਪ੍ਰੋਗਰਾਮ ਵਿੱਚ ਲਗਪਗ 40 ਲੱਖ ਵਿਦਿਆਰਥੀ ਹਿੱਸਾ ਲੈਣਗੇ। ਸ਼ਾਮ ਨੂੰ ਪੀਐਮ ਮੋਦੀ ਨੈਸ਼ਨਲ ਲੌਜਿਸਟਿਕਸ ਪਾਲਿਸੀ (National Logistics Policy) ਲਾਂਚ ਕਰਨਗੇ।
ਪੀਐਮ ਮੋਦੀ ਕੁਨੋ ਨੈਸ਼ਨਲ ਪਾਰਕ ‘ਚ ਛੱਡਣਗੇ ਚੀਤੇ
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਕੁਨੋ ਨੈਸ਼ਨਲ ਪਾਰਕ ਵਿੱਚ 8 ਜੰਗਲੀ ਚੀਤਿਆਂ ਨੂੰ ਛੱਡਣ ਜਾ ਰਹੇ ਹਨ। ਚੀਤਿਆਂ ਦੀ ਇਸ ਰਿਹਾਈ ਦਾ ਉਦੇਸ਼ ਉਨ੍ਹਾਂ ਨੂੰ ਦੁਬਾਰਾ ਪੇਸ਼ ਕਰਨਾ ਅਤੇ ਭਾਰਤ ਦੇ ਜੰਗਲੀ ਜੀਵਣ ਵਿੱਚ ਹੋਰ ਵਿਭਿੰਨਤਾ ਲਿਆਉਣਾ ਹੈ। ਚੀਤਿਆਂ ਨੂੰ ਭਾਰਤ ਵਾਪਸ ਲਿਆਉਣ ਲਈ ਇਸ ਸਾਲ ਦੇ ਸ਼ੁਰੂ ਵਿਚ ਨਾਮੀਬੀਆ ਨਾਲ ਇੱਕ ਸਮਝੌਤਾ ਕੀਤਾ ਗਿਆ ਸੀ। ਭਾਰਤ ਵਿੱਚ ਇਸਨੂੰ ਪ੍ਰੋਜੈਕਟ ਚੀਤਾ (Project Cheetah) ਦੇ ਨਾਂਅ ਨਾਲ ਜਾਣਿਆ ਜਾਵੇਗਾ। ਚੀਤਿਆਂ ਦਾ ਇਹ ਟ੍ਰਾਂਸਫਰ ਆਪਣੇ ਆਪ ‘ਚ ਪਹਿਲਾ ਅੰਤਰ-ਮਹਾਂਦੀਪੀ ਪ੍ਰੋਜੈਕਟ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਹੀ ਸ਼ਿਓਪੁਰ ਦੇ ਕਰਹਾਲ ‘ਚ ਆਯੋਜਿਤ SHG ਸੰਮੇਲਨ ‘ਚ ਹਿੱਸਾ ਲੈਣਗੇ। ਇਸ ਸਮਾਗਮ ਵਿੱਚ ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (DAY-NRLM) ਦੇ ਤਹਿਤ ਪ੍ਰਮੋਟ ਕੀਤੇ ਗਏ ਹਜ਼ਾਰਾਂ ਮਹਿਲਾ ਸਵੈ ਸਹਾਇਤਾ ਸਮੂਹ (SHG) ਮੈਂਬਰਾਂ/ਸਮੁਦਾਇਕ ਸਰੋਤ ਵਿਅਕਤੀਆਂ ਦੀ ਮੌਜੂਦਗੀ ਦੇਖਣ ਨੂੰ ਮਿਲੇਗੀ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਚਾਰ ਵਿਸ਼ੇਸ਼ ਤੌਰ ‘ਤੇ ਕਮਜ਼ੋਰ ਕਬਾਇਲੀ ਸਮੂਹ (ਪੀਵੀਟੀਜੀ) ਹੁਨਰ ਕੇਂਦਰਾਂ ਦਾ ਉਦਘਾਟਨ ਵੀ ਕਰਨਗੇ।