ਅੱਜ ਦੇਸ਼ ਭਰ ‘ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਕੂਲੀ ਬੱਚਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੱਖੜੀ ਵੀ ਬੰਨ੍ਹੀ। ਪ੍ਰਧਾਨ ਮੰਤਰੀ ਮੋਦੀ ਰਕਸ਼ਾ ਬੰਧਨ ਮਨਾਉਣ ਲਈ ਛੋਟੇ-ਛੋਟੇ ਬੱਚਿਆਂ ਵਿਚਕਾਰ ਰਾਜਧਾਨੀ ਦਿੱਲੀ ਪਹੁੰਚੇ ਸਨ। ਇਸ ਦੌਰਾਨ ਛੋਟੇ ਬੱਚੇ ਆਪਣੇ ਨਾਲ ਰੱਖੜੀਆਂ ਲੈ ਕੇ ਆਏ ਸਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਗੁੱਟ ‘ਤੇ ਰੱਖੜੀ ਬੰਨ੍ਹੀ।
ਇਸ ਮੌਕੇ ‘ਤੇ ਪੀਐਮ ਮੋਦੀ ਨੇ ਛੋਟੇ ਬੱਚਿਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਬੱਚਿਆਂ ਵਿਚਕਾਰ ਕਾਫੀ ਖੁਸ਼ ਨਜ਼ਰ ਆਏ। ਇਸ ਦੇ ਨਾਲ ਹੀ ਬੱਚੇ ਵੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਖੁਸ਼ ਨਜ਼ਰ ਆਏ।
ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਰੱਖੜੀ ਦੀ ਵਧਾਈ ਦਿੱਤੀ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਕਸ਼ਾ ਬੰਧਨ ਦਾ ਤਿਉਹਾਰ ਭੈਣ ਅਤੇ ਭਰਾ ਵਿਚਕਾਰ ਅਟੁੱਟ ਵਿਸ਼ਵਾਸ ਅਤੇ ਅਥਾਹ ਪਿਆਰ ਨੂੰ ਸਮਰਪਿਤ ਹੈ। ਇਹ ਸਾਡੇ ਸੱਭਿਆਚਾਰ ਦਾ ਪਵਿੱਤਰ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਲੋਕਾਂ ਦੇ ਜੀਵਨ ਵਿੱਚ ਸਨੇਹ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰੇ। ਭੈਣਾਂ ਵੱਲੋਂ ਆਪਣੇ ਭਰਾਵਾਂ ਦੇ ਗੁੱਟ ‘ਤੇ ‘ਰੱਖੜੀ’ ਬੰਨ੍ਹਣ ਦੀ ਪਰੰਪਰਾ ਸਦਾ ਜਾਰੀ ਰਹਿਣੀ ਚਾਹੀਦੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h