Pm Modi:ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਨੀਵਾਰ ਨੂੰ ਪੰਜਾਬ ਆ ਰਹੇ ਹਨ। ਪੀ. ਐੱਮ. ਹਵਾਈ ਰਸਤੇ ਆਦਮਪੁਰ ਉੱਤਰਨਗੇ ਅਤੇ ਉਸ ਤੋਂ ਬਾਅਦ ਡੇਰਾ ਬਿਆਸ ਜਾਣਗੇ। ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਕਾਰਨ ਪੁਲਸ ਦੀ ਜ਼ਿੰਮੇਵਾਰੀ ਬਹੁਤ ਵਧ ਗਈ ਹੈ। ਪ੍ਰਧਾਨ ਮੰਤਰੀ ਹਵਾਈ ਰਸਤੇ ਆਉਣਗੇ ਤੇ ਡੇਰੇ ਵਿਚ ਚੌਪਰ ਜ਼ਰੀਏ ਜਾਣਾ ਸੰਭਵ ਹੋ ਸਕਦਾ ਹੈ ਕਿਉਂਕਿ ਡੇਰੇ ’ਚ ਹੈਲੀਪੈਡ ਆਦਿ ਦੀ ਪੂਰੀ ਵਿਵਸਥਾ ਹੈ। ਸੜਕ ਮਾਰਗ ’ਤੇ ਵੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਅੰਮ੍ਰਿਤਸਰ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਗੋਲ਼ੀਆਂ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ ਪੰਜਾਬ ਦੇ ਹਾਲਾਤ ਬੇਹੱਦ ਤਣਾਅਪੂਰਨ ਅਤੇ ਚਿੰਤਾਜਨਕ ਬਣੇ ਹੋਏ ਹਨ। ਕਈ ਕਾਰਨਾਂ ਕਰਕੇ ਸ਼ਨੀਵਾਰ ਦਾ ਦਿਨ ਪੁਲਸ ਲਈ ਬੇਹੱਦ ਚੁਣੌਤੀਪੂਰਨ ਸਾਬਿਤ ਹੋਣ ਵਾਲਾ ਹੈ।ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ’ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਆਵਾਜ਼ ਉੱਠਣ ਲੱਗੀ ਹੈ। ਗੋਲ਼ੀਆਂ ਦਾ ਸ਼ਿਕਾਰ ਹੋਏ ਸੁਧੀਰ ਸੂਰੀ ਦਾ ਵੀਰਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ, ਜਿਸ ’ਚ ਹਿੱਸਾ ਲੈਣ ਲਈ ਸੂਬੇ ਭਰ ’ਚੋਂ ਆਗੂ ਅੰਮ੍ਰਿਤਸਰ ਜਾ ਰਹੇ ਹਨ, ਜਿਥੇ ਅਗਲੀ ਰਣਨੀਤੀ ਤੈਅ ਹੋਵੇਗੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h