ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤੀ ਰਿਜ਼ਰਵ ਬੈਂਕ ਦੀਆਂ ਦੋ ਨਵੀਨਤਾਕਾਰੀ ਉਪਭੋਗਤਾ ਕੇਂਦਰਿਤ ਪਹਿਲਕਦਮੀਆਂ – ਭਾਰਤੀ ਰਿਜ਼ਰਵ ਬੈਂਕ ਦੀ ਰਿਟੇਲ ਡਾਇਰੈਕਟ ਸਕੀਮ ਅਤੇ ਰਿਜ਼ਰਵ ਬੈਂਕ-ਏਕੀਕ੍ਰਿਤ ਲੋਕਪਾਲ ਯੋਜਨਾ – ਦੀ ਸ਼ੁਰੂਆਤ ਕੀਤੀ।
ਇਸ ਸਕੀਮ ‘ਤੇ ਗੱਲ ਕਰਦੇ ਹੋਏ, ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਦੁਆਰਾ ਜਾਰੀ ਇੱਕ ਰੀਲੀਜ਼ ਦੇ ਅਨੁਸਾਰ, ਰਿਜ਼ਰਵ ਬੈਂਕ ਆਫ ਇੰਡੀਆ ਰਿਟੇਲ ਡਾਇਰੈਕਟ ਸਕੀਮ ਦਾ ਉਦੇਸ਼ ਸਰਕਾਰੀ ਪ੍ਰਤੀਭੂਤੀਆਂ ਬਾਜ਼ਾਰ ਵਿੱਚ ਪ੍ਰਚੂਨ ਨਿਵੇਸ਼ਕਾਂ ਦੀ ਪਹੁੰਚ ਨੂੰ ਵਧਾਉਣਾ ਹੈ। ਦੱਸ ਦੇਈਏ ਕਿ ਇਸ ਦੇ ਤਹਿਤ ਪ੍ਰਚੂਨ ਨਿਵੇਸ਼ਕਾਂ ਲਈ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਦੁਆਰਾ ਜਾਰੀ ਪ੍ਰਤੀਭੂਤੀਆਂ ਵਿੱਚ ਸਿੱਧਾ ਨਿਵੇਸ਼ ਕਰਨਾ ਆਸਾਨ ਹੋ ਜਾਵੇਗਾ।
ਪੀਐਮਓ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਪ੍ਰਚੂਨ ਨਿਵੇਸ਼ਕਾਂ ਲਈ ਸਰਕਾਰੀ ਪ੍ਰਤੀਭੂਤੀਆਂ ਦੀ ਮਾਰਕੀਟ ਤੱਕ ਪਹੁੰਚ ਵਧਾਉਣਾ ਹੈ। ਨਿਵੇਸ਼ਕ ਹੁਣ ਆਸਾਨੀ ਨਾਲ ਆਰਬੀਆਈ ਦੇ ਨਾਲ ਆਪਣੇ ਸਰਕਾਰੀ ਪ੍ਰਤੀਭੂਤੀਆਂ ਦੇ ਖਾਤੇ ਮੁਫਤ ਵਿੱਚ ਖੋਲ੍ਹਣ ਅਤੇ ਉਹਨਾਂ ਦੀ ਸਾਂਭ-ਸੰਭਾਲ ਕਰਨ ਦੇ ਯੋਗ ਹੋਣਗੇ। ਨਾਲ ਹੀ, ਇਸ ਸਕੀਮ ਦੇ ਤਹਿਤ, ਗਾਹਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਵਿਧੀ ਵਿੱਚ ਵੀ ਸੁਧਾਰ ਕੀਤਾ ਜਾਵੇਗਾ।
ਪੀਐਮਓ ਦੇ ਅਨੁਸਾਰ ਇਸ ਯੋਜਨਾ ਦਾ ਕੇਂਦਰੀ ਥੀਮ “ਇੱਕ ਰਾਸ਼ਟਰ-ਇੱਕ ਲੋਕਪਾਲ” ‘ਤੇ ਅਧਾਰਤ ਹੈ ਜਿਸ ਵਿੱਚ ਇੱਕ ਪੋਰਟਲ, ਇੱਕ ਈ-ਮੇਲ ਪਤਾ ਅਤੇ ਇੱਕ ਡਾਕ ਪਤੇ ਨਾਲ ਗਾਹਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ।