ਮੋਦੀ ਦੀ ਪੰਜਾਬ ਫੇਰੀ ਮੌਕੇ ਸਖਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਚੱਪੇ-ਚੱਪੇ ‘ਤੇ ਨਿਗ੍ਹਾ ਰੱਖ ਰਹੀ ਹੈ। ਇਸ ਗੱਲ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ ਕਿ ਕੋਈ ਪ੍ਰਧਾਨ ਮੰਤਰੀ ਮੋਦੀ ਨੂੰ ਕਾਲਾ ਕੱਪੜਾ ਵੀ ਨਾ ਵਿਖਾ ਸਕੇ। ਐਂਟਰੀ ਗੇਟ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ ਕੋਈ ਵੀ ਕਾਲੇ ਕੱਪੜੇ ਪਾ ਕੇ ਅੰਦਰ ਨਾ ਜਾਵੇ।
ਸਭ ਤੋਂ ਅਹਿਮ ਗੱਲ ਇਹ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਰ ਸੜਕੀ ਰਸਤੇ ਮੁਹਾਲੀ ਨਹੀਂ ਆਉਣਗੇ। ਉਹ ਹੈਲੀਕਾਪਟਰ ਰਾਹੀਂ ਹੀ ਮੁੱਲਾਂਪੁਰ ਸਥਿਤ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਪਹੁੰਚਣਗੇ ਤੇ ਫਿਰ ਹੈਲੀਕਾਪਟਰ ਰਾਹੀਂ ਹੀ ਵਾਪਸੀ ਹੋਏਗੀ। ਪਿਛਲੇ ਸਾਲ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ ਸੜਕੀ ਰਸਤੇ ਰਾਹੀਂ ਆਏ ਸੀ ਜਿਨ੍ਹਾਂ ਦਾ ਕਾਫਲਾ ਕਿਸਾਨਾਂ ਨੇ ਰੋਕ ਲਿਆ ਸੀ। ਇਸ ਲਈ ਸੁਰੱਖਿਆ ਏਜੰਸੀਆਂ ਕੋਈ ਰਿਸਕ ਨਹੀਂ ਲੈਣਾ ਚਹੁੰਦੀਆਂ।
ਇਹ ਵੀ ਪੜ੍ਹੋ : ਮਸਤੂਆਣਾ ਸਾਹਿਬ ’ਚ ਮੈਡੀਕਲ ਕਾਲਜ ਦੀ ਉਸਾਰੀ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਾਈ ਰੋਕ..
ਜਿਕਰਯੋਗ ਹੈਕਿ ਪਿਛਲੇ ਸਾਲ ਫਿਰੋਜ਼ਪੁਰ ‘ਚ ਸੁਰੱਖਿਆ ਵਿੱਚ ਢਿੱਲ ਹੋਣ ਤੋਂ ਬਾਅਦ ਪੰਜਾਬ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਪਰਤਣਾ ਪਿਆ ਸੀ। ਉਸ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਕਾਫੀ ਟਕਰਾਅ ਹੋਇਆ ਸੀ। ਇਸ ਲਈ ਕੇਂਦਰੀ ਏਜੰਸੀਆਂ ਤੇ ਪੰਜਾਬ ਸਰਕਾਰ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਛੱਡਣਾ ਚਾਹੁੰਦੀ।