PM Modi Security Breach: ਪਿਛਲੇ ਸਾਲ ਜਨਵਰੀ ਦੇ ਮਹੀਨੇ ਖਰਾਬ ਮੌਸਮ ਤੇ ਕਿਸਾਨ ਅੰਦੋਲਨ ਕਾਰਨ ਫਿਰੋਜ਼ਪੁਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਹਾਈਵੇਅ ‘ਤੇ ਫਸਿਆ ਰਿਹਾ। ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਮੰਨਦਿਆਂ ਸੁਪਰੀਮ ਕੋਰਟ ਨੇ ਸਾਰੇ ਪਹਿਲੂਆਂ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਸੀ।
ਹੁਣ ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਖਾਮੀਆਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ਵਿੱਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ।
ਸੂਬਾ ਸਰਕਾਰ ਨੇ ਆਪਣੀ ਰਿਪੋਰਟ ਵਿੱਚ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਮੰਤਰਾਲੇ ਵੱਲੋਂ ਭੇਜੀ ਗਈ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ ‘ਤੇ ਰਾਜ ਸਰਕਾਰ ਨੇ ਅਗਲੀ ਕਾਰਵਾਈ ਲਈ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਦੋਸ਼ੀਆਂ ਦੀ ਜਾਂਚ ਕਰੇਗੀ, ਤੇ ਪੰਜਾਬ ਦੇ 9 ਨਿਯੁਕਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇ ਜਾਣਗੇ।
ਦੱਸ ਦਈਏ ਕਿ ਕਮੇਟੀ ਕੋਲ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦਾ ਅਧਿਕਾਰ ਹੋਵੇਗਾ। ਦੋਸ਼ੀ ਅਧਿਕਾਰੀਆਂ ਦੇ ਜਵਾਬ ਤੋਂ ਬਾਅਦ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਮੁਤਾਬਕ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ। ਇਸ ਵਿੱਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸਾਰੇ ਪਹਿਲੂਆਂ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਸੀ। ਕਮੇਟੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ 9 ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h