ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਰੂਕਸ਼ੇਤਰ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਦਾ ਜ਼ਿਕਰ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਨਾ ਤਾਂ ਡਰਦਾ ਹੈ ਅਤੇ ਨਾ ਹੀ ਰੁਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ‘ਤੇ ਇੱਕ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਗੁਰੂਆਂ ਦੇ ਹਰ ਤੀਰਥ ਸਥਾਨ ਨੂੰ ਆਧੁਨਿਕ ਭਾਰਤ ਦੇ ਰੂਪ ਨਾਲ ਜੋੜਨ ਦੇ ਯਤਨ ਕੀਤੇ ਹਨ। ਚਾਹੇ ਉਹ ਕਰਤਾਰਪੁਰ ਕਾਰੀਡੋਰ ਦ ਕੰਮ ਪੂਰਾ ਕਰਾਉਣਾ ਹੋਵੇ, ਹੇਮਕੁੰਡ ਸਾਹਿਬ ਵਿਚ ਰੋਪ ਵੇ ਪ੍ਰਾਜੈਕਟ ਦਾ ਨਿਰਮਾਣ ਕਰਨਾ ਹੋਵੇ, ਆਨੰਦਪੁਰ ਸਾਹਿਬ ਵਿਚ ਵਿਰਾਸਤ-ਏ-ਖਾਲਸਾ ਮਿਊਜੀਅਮ ਦਾ ਵਿਸਥਾਰ ਹੋਵੇ, ਅਸੀਂ ਗੁਰੂਜਨਾਂ ਦੀ ਗੌਰਵਸ਼ਾਲੀ ਰਵਾਇਤ ਨੂੰ ਆਪਣਾ ਆਦਰਸ਼ ਮੰਨ ਕੇ ਇਨ੍ਹਾਂ ਸਾਰੇ ਕੰਮਾਂ ਨੂੰ ਪੂਰੀ ਸ਼ਰਧਾ ਨਾਲ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ।







