ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਿਜ਼ੋਰਮ, ਮਨੀਪੁਰ ਅਤੇ ਅਸਾਮ ਦਾ ਦੌਰਾ ਕਰਨਗੇ ਜਿੱਥੇ ਉਹ ਨੀਂਹ ਪੱਥਰ ਰੱਖਣਗੇ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
PM ਮੋਦੀ ਪਹਿਲਾਂ ਮਿਜ਼ੋਰਮ ਜਾਣਗੇ, ਜਿੱਥੇ ਉਹ ਅੱਜ ਸਵੇਰੇ ਆਈਜ਼ੌਲ ਵਿਖੇ ਨੌਂ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਇੱਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ।
ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮਨੀਪੁਰ ਦਾ ਦੌਰਾ ਕਰਨਗੇ ਜਿੱਥੇ ਉਹ ਨੀਂਹ ਪੱਥਰ ਰੱਖਣਗੇ ਅਤੇ ਅੱਠ ਹਜ਼ਾਰ ਪੰਜ ਸੌ ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਮਨੀਪੁਰ ਵਿੱਚ, ਸ਼੍ਰੀ ਮੋਦੀ ਅੱਜ ਦੁਪਹਿਰ ਚੁਰਾਚੰਦਪੁਰ ਵਿਖੇ 7,300 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਲਾਂਚ ਕਰਨਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।
ਬਾਅਦ ਵਿੱਚ, ਪ੍ਰਧਾਨ ਮੰਤਰੀ ਇੰਫਾਲ ਵਿਖੇ 1,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਇੱਕ ਜਨਤਕ ਸਮਾਗਮ ਨੂੰ ਸੰਬੋਧਨ ਕਰਨਗੇ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਸਾਮ ਦਾ ਦੌਰਾ ਕਰਨਗੇ ਅਤੇ ਅੱਜ ਸ਼ਾਮ ਗੁਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਨਮ ਵਰ੍ਹੇਗੰਢ ਦੇ ਜਸ਼ਨਾਂ ਵਿੱਚ ਹਿੱਸਾ ਲੈਣਗੇ। ਸ਼੍ਰੀ ਮੋਦੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।