ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਦਿਵਸ ਵਾਲੇ ਦਿਨ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ
ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਸੁਧਾਰ ਹੋਵੇਗਾ।
महिला दिवस के अवसर पर आज हमने एलपीजी सिलेंडर की कीमतों में 100 रुपये की छूट का बड़ा फैसला किया है। इससे नारी शक्ति का जीवन आसान होने के साथ ही करोड़ों परिवारों का आर्थिक बोझ भी कम होगा। यह कदम पर्यावरण संरक्षण में भी मददगार बनेगा, जिससे पूरे परिवार का स्वास्थ्य भी बेहतर रहेगा।
— Narendra Modi (@narendramodi) March 8, 2024
ਦੇਸ਼ ਵਿੱਚ ਹੁਣ ਤੱਕ 9.5 ਕਰੋੜ ਤੋਂ ਵੱਧ ਕੁਨੈਕਸ਼ਨ ਹਨ
ਉੱਜਵਲਾ ਯੋਜਨਾ ਤਹਿਤ ਦੇਸ਼ ਵਿੱਚ ਹੁਣ ਤੱਕ 9.5 ਕਰੋੜ ਤੋਂ ਵੱਧ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਇਹ ਸਕੀਮ 1 ਮਈ 2016 ਨੂੰ ਬਲੀਆ, ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਕੀਤੀ ਗਈ ਸੀ। ਸਰਕਾਰ ਨੇ ਵਿੱਤੀ ਸਾਲ 2022-23 ਵਿੱਚ ਇਸ ਯੋਜਨਾ ਦੀ ਸਬਸਿਡੀ ‘ਤੇ ਕੁੱਲ 6,100 ਕਰੋੜ ਰੁਪਏ ਖਰਚ ਕੀਤੇ ਸਨ। ਇਸ ਸਕੀਮ ਤਹਿਤ ਮਿਲਣ ਵਾਲੀ ਸਬਸਿਡੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਹੋ ਜਾਂਦੀ ਹੈ।