ਵੀਰਵਾਰ, ਅਕਤੂਬਰ 8, 2026 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

by Pro Punjab Tv
ਅਕਤੂਬਰ 8, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਛਾਪੇਮਾਰੀ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਈ ਥਾਵਾਂ ‘ਤੇ ਤਲਾਸ਼ੀ ਲੈਣ ਤੋਂ ਬਾਅਦ ਇਹ ਜਾਂਚ ਏਜੰਸੀ ਖਾਲੀ ਹੱਥ ਵਾਪਸ ਪਰਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਛਾਪੇਮਾਰੀ ‘ਚ ਕੁਝ ਵੀ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਲਈ ਭਾਜਪਾ ਦੀ ਖਿਚਾਈ ਕੀਤੀ।

‘ਆਪ’ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਲਈ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਸੀਬੀਆਈ ਜਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਭਾਜਪਾ ਦਾ ਸੀਬੀਆਈ ਵਿੰਗ ਪੰਜਾਬ ਵਿੱਚ ਇਹ ਸੋਚ ਕੇ ਆਇਆ ਸੀ ਕਿ ਉਹ ਕੋਈ ਵੱਡੀ ਬਰਾਮਦਗੀ ਕਰੇਗਾ, ਪਰ ਅੰਤ ਵਿੱਚ ਖਾਲੀ ਹੱਥ ਵਾਪਸ ਪਰਤ ਗਿਆ। ਇਹ ਛਾਪੇਮਾਰੀ ਭਾਜਪਾ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਹੋਰ ਕੋਸ਼ਿਸ਼ ਸੀ, ਜੋ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਅਜਿਹੇ ਉਪਰਾਲੇ ਲਾਗੂ ਕਰ ਰਹੀ ਹੈ ਜੋ ਪਿਛਲੀਆਂ 50 ਸਾਲਾਂ ਦੀਆਂ ਸਰਕਾਰਾਂ ਲਾਗੂ ਕਰਨ ਵਿੱਚ ਅਸਫਲ ਰਹੀਆਂ ਹਨ।”

‘ਆਪ’ ਦੇ ਮੁੱਖ ਬੁਲਾਰੇ ਨੇ ਕਿਹਾ, “ਭਾਜਪਾ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਪਣੀ ਸੋਚੀ-ਸਮਝੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਵਿੱਚ ਕੇਂਦਰੀ ਮੰਤਰੀਆਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸੂਬੇ ਵਿੱਚ ਲਿਆਂਦਾ ਗਿਆ ਸੀ ਅਤੇ ਜਨਤਾ ਦੀ ਭਾਰੀ ਸ਼ਮੂਲੀਅਤ ਦੇ ਦਾਅਵਿਆਂ ਨਾਲ ਰੈਲੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ 65 ਏਕੜ ਦੇ ਪੰਡਾਲ ਵਿੱਚ ਵੱਡਾ ਇਕੱਠ ਹੋਵੇਗਾ ਅਤੇ ਜਲੰਧਰ ਵਿੱਚ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਲੱਖ ਲੋਕ ਸ਼ਾਮਲ ਹੋਣਗੇ। ਪੰਜਾਬ ਨੇ ਦੇਖਿਆ ਕਿ ਅਸਲ ਵਿੱਚ ਕੀ ਹੋਇਆ। ਭਾਜਪਾ ਪੰਜਾਬ ਦੇ ਲੋਕਾਂ ਦਾ ਸਮਰਥਨ ਨਹੀਂ ਜਿੱਤ ਸਕੀ।”

ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ, “ਭਾਜਪਾ ਦੀ ਸਿਆਸੀ ਮੁਹਿੰਮ ਨੂੰ ਪੰਜਾਬੀਆਂ ਵੱਲੋਂ ਹੋਰ ਵੀ ਸਪੱਸ਼ਟ ਜਵਾਬ ਮਿਲਿਆ, ਜਿਨ੍ਹਾਂ ਨੇ ਇਸ ਦੇ ਪ੍ਰੋਗਰਾਮਾਂ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ। ਆਪਣੀਆਂ ਰੈਲੀਆਂ ਅਤੇ ਯਾਤਰਾਵਾਂ ਰਾਹੀਂ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ, ਭਾਜਪਾ ਨੇ ਹੁਣ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਸਹਾਰਾ ਲਿਆ ਹੈ।”

ਉਨ੍ਹਾਂ ਕਿਹਾ, “ਕਦੇ ਉਹ ਈ.ਡੀ. ਨੂੰ ਅੱਗੇ ਕਰਦੇ ਹਨ ਅਤੇ ਕਦੇ ਸੀਬੀਆਈ ਨੂੰ। ਇਹ ਉਨ੍ਹਾਂ ਦੀ ਦਬਾਅ ਦੀ ਰਾਜਨੀਤੀ ਹੈ। ਭਾਜਪਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧੀ ਧਿਰਾਂ ਖ਼ਿਲਾਫ਼ ਇਹਨਾਂ ਏਜੰਸੀਆਂ ਦੀ ਵਾਰ-ਵਾਰ ਦੁਰਵਰਤੋਂ ਕੀਤੀ ਹੈ। ਪੰਜਾਬ ਦੇ ਲੋਕ ਇਸ ਰਾਜਨੀਤੀ ਨੂੰ ਦੇਖ ਚੁੱਕੇ ਹਨ ਅਤੇ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ।”

ਕੁਲਦੀਪ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ, “ਭਾਜਪਾ ਨੂੰ ਲੱਗਦਾ ਸੀ ਕਿ ਪੰਜਾਬੀ ਕਿਸਾਨ ਅੰਦੋਲਨ ਅਤੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ 750 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਭੁੱਲ ਗਏ ਹਨ। ਸ਼ਾਇਦ ਭਾਜਪਾ ਨੇ ਸੋਚਿਆ ਸੀ ਕਿ ਕੁਝ ਸਮੇਂ ਬਾਅਦ ਪੰਜਾਬੀ ਸਭ ਕੁਝ ਭੁੱਲ ਕੇ ਉਨ੍ਹਾਂ ਨੂੰ ਫਿਰ ਅਪਣਾ ਲੈਣਗੇ। ਪਰ ਪੰਜਾਬ ਨੇ ਉਨ੍ਹਾਂ ਨੂੰ ਸਪੱਸ਼ਟ ਜਵਾਬ ਦੇ ਦਿੱਤਾ ਹੈ।”

‘ਆਪ’ ਵਿਧਾਇਕ ਨੇ ਅੱਗੇ ਕਿਹਾ, “ਦਬਾਅ ਜਾਂ ਧਮਕੀਆਂ ਨਾਲ ਆਪਣੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪੰਜਾਬੀ ਪ੍ਰਵਾਨ ਨਹੀਂ ਕਰਦੇ। ਪੰਜਾਬੀ ਕਿਸੇ ਅੱਗੇ ਨਹੀਂ ਝੁਕਦੇ। ਪੰਜਾਬੀ ਕਿਸੇ ਤੋਂ ਨਹੀਂ ਡਰਦੇ। ਤੁਸੀਂ ਪੰਜਾਬ ਦੀ ਬਾਂਹ ਮਰੋੜ ਕੇ ਆਪਣੇ ਪਿੱਛੇ ਚੱਲਣ ਦੀ ਉਮੀਦ ਨਹੀਂ ਕਰ ਸਕਦੇ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਨੇ ਪੰਜਾਬ ‘ਤੇ ਜ਼ੁਲਮ ਕਰਨ ਜਾਂ ਲੁੱਟਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬੀਆਂ ਨੇ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ।”

ਸਿਕੰਦਰ ਦੇ ਹਮਲੇ ਦੀ ਇਤਿਹਾਸਕ ਉਦਾਹਰਣ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਜਦੋਂ ਸਿਕੰਦਰ ਪੰਜਾਬ ਆਇਆ ਸੀ ਤਾਂ ਪੋਰਸ ਨੇ ਖੜ੍ਹੇ ਹੋ ਕੇ ਉਸ ਦਾ ਘੋੜਾ ਰੋਕਿਆ ਸੀ। 2027 ਵਿੱਚ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਦੇ ਬੇਲਗਾਮ ਘੋੜੇ ਨੂੰ ਵੀ ਇਸੇ ਤਰ੍ਹਾਂ ਰੋਕੇਗੀ।”

ਉਨ੍ਹਾਂ ਅੱਗੇ ਕਿਹਾ, “ਭਾਜਪਾ ਪਹਿਲਾਂ ਹੀ ਕਾਂਗਰਸ ਦੇ ਸਾਬਕਾ ਆਗੂਆਂ ਸਮੇਤ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਤੇ ਕੇਂਦਰੀ ਮੰਤਰੀਆਂ ਨੂੰ ਪੰਜਾਬ ਲਿਆ ਚੁੱਕੀ ਹੈ, ਪਰ ਇਹਨਾਂ ਵਿੱਚੋਂ ਕੋਈ ਵੀ ਯਤਨ ਪਾਰਟੀ ਨੂੰ ਪੰਜਾਬੀਆਂ ਵਿੱਚ ਸਿਆਸੀ ਆਧਾਰ ਬਣਾਉਣ ਵਿੱਚ ਮਦਦ ਨਹੀਂ ਕਰ ਸਕਿਆ।”

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਤੁਸੀਂ ਦੂਜੀਆਂ ਪਾਰਟੀਆਂ ਦੇ ਆਗੂ ਲਿਆਂਦੇ, ਪ੍ਰਧਾਨ ਮੰਤਰੀ ਮੋਦੀ ਨੂੰ ਲਿਆਂਦਾ, ਅਮਿਤ ਸ਼ਾਹ ਅਤੇ ਕਈ ਕੇਂਦਰੀ ਮੰਤਰੀਆਂ ਨੂੰ ਪੰਜਾਬ ਲਿਆਂਦਾ, ਪਰ ਕੁਝ ਵੀ ਕੰਮ ਨਹੀਂ ਆਇਆ ਕਿਉਂਕਿ ਪੰਜਾਬੀਆਂ ਨੇ ਭਾਜਪਾ ਦੀ ਰਾਜਨੀਤੀ ਨੂੰ ਪ੍ਰਵਾਨ ਨਹੀਂ ਕੀਤਾ। ਤੁਸੀਂ ਦਬਾਅ ਅਤੇ ਡਰਾਵੇ ਨਾਲ ਪੰਜਾਬ ਵਿੱਚ ਸਿਆਸੀ ਆਧਾਰ ਨਹੀਂ ਬਣਾ ਸਕਦੇ।”

ਉਨ੍ਹਾਂ ਦਾਅਵਾ ਕੀਤਾ, “ਪੰਜਾਬ ਵਿੱਚ ਭਾਜਪਾ ਦੇ ਹਾਲੀਆ ਸਿਆਸੀ ਪ੍ਰੋਗਰਾਮਾਂ ਨੇ ਪਾਰਟੀ ਅਤੇ ਲੋਕਾਂ ਵਿਚਕਾਰ ਦੂਰੀ ਨੂੰ ਸਾਬਤ ਕਰ ਦਿੱਤਾ ਹੈ। ਤੁਸੀਂ ਪੰਜਾਬ ਆਏ ਅਤੇ ਖਾਲੀ ਹੱਥ ਚਲੇ ਗਏ। ਹੁਣ ਸੀਬੀਆਈ ਵੀ ਆਈ ਅਤੇ ਖਾਲੀ ਹੱਥ ਚਲੀ ਗਈ। ਤੁਸੀਂ ਫਿਰ ਆਓਗੇ ਅਤੇ ਖਾਲੀ ਡੱਬੇ ਲੈ ਕੇ ਦਿੱਲੀ ਵਾਪਸ ਜਾਓਗੇ ਕਿਉਂਕਿ ਪੰਜਾਬੀ ਤੁਹਾਨੂੰ ਆਪਣੀ ਵੋਟ ਨਹੀਂ ਦੇਣ ਵਾਲੇ।”

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਭਾਜਪਾ ਦੀਆਂ ਤਾਜ਼ਾ ਕਾਰਵਾਈਆਂ ਭਗਵੰਤ ਮਾਨ ਸਰਕਾਰ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਿੱਧੀ ਕੋਸ਼ਿਸ਼ ਹਨ, ਪਰ ਇਹ ਉਨ੍ਹਾਂ ਦੇ ਜਨਤਕ ਸਮਰਥਨ ਨੂੰ ਕਮਜ਼ੋਰ ਨਹੀਂ ਕਰ ਸਕਣਗੀਆਂ। ਲੋਕ ਮੁੱਖ ਮੰਤਰੀ ਅਤੇ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇ ਹਨ, ਜਿਸ ਵਿੱਚ ਔਰਤਾਂ ਲਈ ਭਲਾਈ ਯੋਜਨਾਵਾਂ ਅਤੇ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਮਲਕੀਅਤ ਦੇ ਹੱਕ ਦੇਣ ਦੇ ਯਤਨ ਸ਼ਾਮਲ ਹਨ।”

‘ਆਪ’ ਵਿਧਾਇਕ ਨੇ ਕਿਹਾ, “ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨਾਲ ਚਟਾਨ ਵਾਂਗ ਖੜ੍ਹੇ ਹਨ ਕਿਉਂਕਿ ਉਹ ਜ਼ਮੀਨੀ ਪੱਧਰ ‘ਤੇ ਇਸ ਦਾ ਕੰਮ ਦੇਖ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਵੀ ‘ਜਨ ਸਭਾ’ ਲਈ ਜਾਂਦੇ ਹਨ, ਹਜ਼ਾਰਾਂ ਲੋਕ ਉਨ੍ਹਾਂ ਨੂੰ ਸੁਣਨ ਲਈ ਆਉਂਦੇ ਹਨ। ਇਹ ਪੰਜਾਬ ਦਾ ਜਵਾਬ ਹੈ। ਦੂਜੇ ਪਾਸੇ ਭਾਜਪਾ ਆਗੂਆਂ ਨੂੰ ਆਪਣੀ ਗੱਲ ਸੁਣਨ ਵਾਲੇ ਲੋਕ ਲੱਭਣ ਲਈ ਵੀ ਮਿਹਨਤ ਕਰਨੀ ਪੈ ਰਹੀ ਹੈ।”

ਸੀਬੀਆਈ ਦੀ ਕਾਰਵਾਈ ਦੀ ਕੜੀ ਨਿੰਦਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਆਮ ਆਦਮੀ ਪਾਰਟੀ ਨਾ ਤਾਂ ਡਰੇਗੀ ਅਤੇ ਨਾ ਹੀ ਪੰਜਾਬ ਲਈ ਆਪਣੇ ਕੰਮਾਂ ਤੋਂ ਪਿੱਛੇ ਹਟੇਗੀ। ਅਸੀਂ ਧੂਰੀ ਅਤੇ ਹੋਰ ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ ਦੀ पुरਜ਼ੋਰ ਨਿੰਦਾ ਕਰਦੇ ਹਾਂ। ਅਸੀਂ ਮੁੱਖ ਮੰਤਰੀ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਅਤੇ ਪਾਰਟੀ ਤੇ ਸਰਕਾਰ ਨੂੰ ਬਦਨਾਮ ਕਰਨ ਲਈ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦੇ ਹਾਂ।”

ਉਨ੍ਹਾਂ ਅੱਗੇ ਕਿਹਾ, “ਆਮ ਆਦਮੀ ਪਾਰਟੀ ਆਪਣੇ ਮੁੱਖ ਮੰਤਰੀ ਨਾਲ ਚਟਾਨ ਵਾਂਗ ਖੜ੍ਹੀ ਹੈ। ਅਸੀਂ ਨਾ ਕਿਸੇ ਤੋਂ ਡਰਦੇ ਹਾਂ ਅਤੇ ਨਾ ਹੀ ਕਿਸੇ ਨੂੰ ਡਰਾਉਂਦੇ ਹਾਂ। ਸੀਬੀਈ ਜਾਂ ਈਡੀ ਦੀ ਦੁਰਵਰਤੋਂ ਕਰਕੇ ਸਾਨੂੰ ਦਬਾਇਆ ਨਹੀਂ ਜਾ ਸਕਦਾ।”

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਕੇਂਦਰੀ ਏਜੰਸੀਆਂ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਆਖਰਕਾਰ ਪੰਜਾਬ ਵਿੱਚ ਅਸਫਲ ਹੋ ਜਾਣਗੀਆਂ। ਭਾਜਪਾ ਚਾਹੇ ਜਿੰਨਾ ਵੀ ਦਬਾਅ ਪਾ ਲਵੇ, ਪਰ ਉਹ ਸੀਬੀਆਈ ਅਤੇ ਈਡੀ ਰਾਹੀਂ ਪੰਜਾਬੀਆਂ ਦੇ ਦਿਲ ਨਹੀਂ ਜਿੱਤ ਸਕਦੀ। 2027 ਵਿੱਚ ‘ਆਪ’ ਪੰਜਾਬ ਵਿੱਚ ਭਾਜਪਾ ਦੇ ਇਸ ਬੇਲਗਾਮ ਘੋੜੇ ਨੂੰ ਰੋਕੇਗੀ ਅਤੇ ਭਾਜਪਾ ਨੂੰ ਅਜਿਹੀ ਸਿਆਸੀ ਹਾਰ ਦੇਵੇਗੀ ਕਿ ਉਹ ਕਿਸੇ ਖ਼ਿਲਾਫ਼ ਵੀ ਇਹਨਾਂ ਏਜੰਸੀਆਂ ਦੀ ਦੁਰਵਰਤੋਂ ਕਰਨ ਤੋਂ ਪਹਿਲਾਂ ਦੋ ਵਾਰ ਸੋਚੇਗੀ।”

ਉਨ੍ਹਾਂ ਅੰਤ ਵਿੱਚ ਕਿਹਾ, “ਮਾਮਲਾ ਸੁਪਰੀਮ ਕੋਰਟ ਦੇ ਵਿਚਾਰਧੀਨ ਸੀ, ਅਤੇ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਇਸ ਵਿੱਚੋਂ ਕੁਝ ਨਹੀਂ ਨਿਕਲੇਗਾ ਅਤੇ ਉਹ ਅਗਲੇ ਦਿਨ ਮਾਮਲੇ ਦੀ ਸੁਣਵਾਈ ਕਰੇਗੀ। ਫਿਰ ਵੀ ਉਨ੍ਹਾਂ ਜਲਦਬਾਜ਼ੀ ਵਿੱਚ ਇਹ ਸਾਰੀ ਕਾਰਵਾਈ ਕੀਤੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਪ ਹੀ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ ਅਤੇ ਕਿਤੇ ਵੀ ਇੱਕ ਧੇਲਾ ਨਾ ਮਿਲਣ ਨਾਲ ਸਾਡੀ ਈਮਾਨਦਾਰੀ ਸਾਬਤ ਕਰ ਦਿੱਤੀ ਹੈ।”

‘ਆਪ’ ਵਿਧਾਇਕ ਨੇ ਜ਼ੋਰ ਦੇ ਕੇ ਕਿਹਾ, “ਭਾਜਪਾ ਨੂੰ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਖੁਦ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ‘ਕੱਟੜ ਈਮਾਨਦਾਰ’ ਹੈ। ਉਨ੍ਹਾਂ ਸਾਬਤ ਕਰ ਦਿੱਤਾ ਹੈ ਕਿ ਛਾਪੇਮਾਰੀ ਦੇ ਬਾਵਜੂਦ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।”

Tags: kuldeep singh dhaliwallatest newspro punjab tvpunjab news
Share197Tweet123Share49

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.