ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਲਾਪਰਵਾਹੀ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਐੱਸਐੱਸਪੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਵਾਬ ਦੇਣਾ ਹੈ।ਗ੍ਰਹਿ ਮੰਤਰਾਲੇ ਨੇ ਐੱਸਐੱਸਪੀ ਤੋਂ ਜਵਾਬ ਤਲਬ ਕੀਤਾ ਸੀ।ਸ਼ਾਮ ਪੰਜ ਵਜੇ ਤੱਕ ਜਵਾਬ ਦੇਣ ਦਾ ਸਮਾਂ ਤੈਅ ਹੈ।ਇਸ ਦੌਰਾਨ ਪੰਜਾਬ ਪੁਲਿਸ ਨੇ 150 ਅਣਪਛਾਤੇ ਲੋਕਾਂ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ।
ਫਿਰੋਜ਼ਪੁਰ ‘ਚ ਪੀਐੱਮ ਦਾ ਕਾਫਲਾ ਰੋਕੇ ਜਾਣ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ 150 ਅਣਪਛਾਤੇ ਲੋਕਾਂ ਦੇ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ।ਫਿਰੋਜ਼ਪੁਰ ਜ਼ਿਲੇ ਦੇ ਕੁਲਗੜੀ ਥਾਣੇ ‘ਚ ਇਹ ਐੱਫਆਈਆਰ ਦਰਜ ਕੀਤੀ ਗਈ ਹੈ।ਮੋਗਾ-ਫਿਰੋਜ਼ਪੁਰ ਰੋਡ ‘ਤੇ ਪਿਆਰੇਆਣਾ ਫਲਾਈਓਵਰ ‘ਤੇ ਜਾਮ ਲਗਾਉਣ ਵਾਲਿਆਂ ਨੂੰ ਦੋਸ਼ੀ ਬਣਾਇਆ ਗਿਆ ਹੈ।
ਇਸੇ ਮਾਮਲੇ ‘ਚ ਬਠਿੰਡਾ ਦੇ ਐੱਸਐੱਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਅੱਜ ਸ਼ਾਮ 5 ਵਜੇ ਤੱਕ ਜਵਾਬ ਦੇਣ ਨੂੰ ਕਿਹਾ ਗਿਆ ਹੈ।ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਕ ਕੇਂਦਰ ਦੀ ਉਪ ਸਕੱਤਰ ਅਰਚਨਾ ਵਰਮਾ ਨੇ ਕਿਹਾ ਹੈ ਕਿ ਕਿਉਂਕਿ ਪੀਅੇੱਮ ਦੇ ਦੌਰੇ ਦੌਰਾਨ ਸੁਰੱਖਿਆ ‘ਚ ਗੰਭੀਰ ਲਾਪਰਵਾਹੀ ਹੋਈ ਸੀ, ਇਸ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬਠਿੰਡਾ ਦੇ ਐੱਸਐੱਸਪੀ ਦੇ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਕਿਉਂ ਨਾ ਕੀਤੀ ਜਾਵੇ।