ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ (ਈਏਐਮ) ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਹੈ।ਪੱਤਰ ਵਿੱਚ ਹਰਸਿਮਰਤ ਨੇ ਕਥਿਤ ਤੌਰ ‘ਤੇ ਕਿਹਾ ਕਿ ਦੇਸ਼ ਵਿੱਚ ਕੋਵਿਡ -19 ਸਥਿਤੀ ਵਿੱਚ ਸੁਧਾਰ ਹੋਇਆ ਹੈ, ਜਿਸ ਕਰਕੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ।
I strongly urge @PMO to open proposal for land swap with Pak for including Kartarpur Sahib in Indian Pb & intervene to expedite re-opening of corridor as well as push for 'Permanent Peace Corridor' linking all historical/religious places in Pak with border for access to devotees. pic.twitter.com/00TeDBUbZY
— Harsimrat Kaur Badal (@HarsimratBadal_) November 9, 2021
ਬੀਬਾ ਬਾਦਲ ਨੇ ਭਾਰਤ-ਪਾਕਿਸਤਾਨ ਵਿਚਕਾਰ ਬਹੁ-ਧਰਮੀ ਸ਼ਾਂਤੀ ਗਲਿਆਰੇ ਦੇ ਪੁਰਾਣੇ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਬੇਨਤੀ ਕੀਤੀ, ਜੋ ਹੁਣ ਪਾਕਿਸਤਾਨ ਵਿਚਲੇ ਸਾਰੇ ਇਤਿਹਾਸਕ ਧਾਰਮਿਕ ਸਥਾਨਾਂ ਨੂੰ ਭਾਰਤ ਦੇ ਸਾਰੇ ਧਰਮਾਂ ਦੇ ਸ਼ਰਧਾਲੂਆਂ, ਖਾਸ ਕਰਕੇ ਸਿੱਖਾਂ ਲਈ ਜੋੜਦਾ ਹੈ।ਇਸ ਤੋਂ ਬਿਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਚੰਨੀ ਨੇ ਦੁਬਾਰਾ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਜਾਵੇ ਤਾਂ ਜੋ ਸਿੱਖ ਸੰਗਤਾਂ ਇਸ ਪਵਿੱਤਰ ਦਿਹਾੜੇ ‘ਤੇ ਦਰਸ਼ਨ-ਦੀਦਾਰੇ ਕਰ ਸਕਣ।