Big Breaking: ਅੱਜ ਕਿਸਾਨਾਂ ਤੇ ਕੇਂਦਰ ਦੇ ਵਿਚਕਾਰ 7ਵੇ ਗੇੜ ਦੀ ਮੀਟਿੰਗ ਸੀ ਜਿਸ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ ਪਰ ਮੀਟਿੰਗ ਦੇ ਮਗਰੋਂ ਪੁਲਿਸ ਦਾ ਕਿਸਾਨਾਂ ਤੇ ਐਕਸ਼ਨ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਵੱਲੋਂ ਡੀਟਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਜੀ, ਦਿਲਬਾਗ ਸਿੰਘ ਗਿੱਲ, ਤੇ ਹੋਰ ਕਿਸਾਨ ਆਗੂ ਪੁਲਿਸ ਹਿਰਾਸਤ ਵਿੱਚ ਲੈ ਲਏ ਗਏ ਹਨ।
ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਲਗਭਗ ਚਾਰ ਘੰਟੇ ਚੱਲੀ। ਜਾਣਕਾਰੀ ਅਨੁਸਾਰ ਪਰ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ।
ਦੋਵਾਂ ਧਿਰਾਂ ਵਿਚਕਾਰ ਗੱਲਬਾਤ ਵੀ ਬੇਸਿੱਟਾ ਰਹੀ। ਗੱਲਬਾਤ ਤੋਂ ਬਾਅਦ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆਏ ਅਤੇ ਕਿਹਾ ਕਿ ਦੋਵਾਂ ਪਾਸਿਆਂ ਤੋਂ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।
ਕਿਸਾਨਾਂ ਵੱਲੋਂ, ਸੰਯੁਕਤ ਕਿਸਾਨ ਮੋਰਚਾ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚੇ ਸਨ। ਦੂਜੇ ਪਾਸੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਪਰ, ਇਸਦਾ ਕੋਈ ਨਤੀਜਾ ਨਹੀਂ ਨਿਕਲਿਆ।