ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸ੍ਕ ਫੋਰਸ ਲਗਾਤਾਰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਗੈਂਗਸਟਰਾਂ ਖਿਲਾਫ ਕਾਰਵਾਈ ਕਰ ਰਹੀ ਹੈ। ਇਸੇ ਦੇ ਤਹਿਤ ਫੋਰਸ ਵੱਲੋਂ ਇੱਕ ਹੋਰ ਗੈਂਗਸਟਰ ਖਿਲਾਫ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਵਿਅਕਤੀ ਨਾਮੀ ਗੈਂਗਸਟਰ ਅਤੇ ਪੰਜਾਬ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਚ ਸ਼ਾਮਿਲ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਬਣ ਕੇ ਲੋਕਾਂ ਤੋਂ ਫਿਰੌਤੀ ਮੰਗਣ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਉਸ ਵਿਅਕਤੀ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਦੋਸ਼ੀ ਦੀ ਪਹਿਚਾਣ ਫਰੀਦਕੋਟ ਵਾਸੀ ਬਰਗਾੜੀ ਦੇ ਲਵਜੀਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਉਸ ਤੇ ਦੋਸ਼ ਲੱਗੇ ਹਨ ਕਿ ਕੁਝ ਸਮੇਂ ਪਹਿਲਾ ਉਸਨੇ ਮੋਹਾਲੀ ਦੇ ਇੱਕ ਵਪਾਰੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।
ਇਥੋਂ ਤੱਕ ਕਿ ਉਸਨੇ ਕਾਰੋਬਾਰੀ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਉਸਨੇ ਪੈਸੇ ਨਹੀਂ ਦਿੱਤੇ ਤਾਂ ਉਹ ਉਸਦੇ ਪਰਿਵਾਰ ਨੂੰ ਮਾਰ ਦੇਵੇਗਾ। ਇਸ ਦੀ ਜਾਣਕਾਰੀ ਦਿੰਦਿਆਂ DGP ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਰਾਜ਼ ਸਾਹਮਣੇ ਆਉਣਗੇ।