Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਸ਼ਾਮਿਲ ਗੈਂਗਸਟਰ ਮਨਦੀਪ ਸਿੰਘ ਤੂਫਾਨ ਤੇ ਮਨੀ ਰਈਆ ਨੂੰ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ।ਪੁਲਿਸ ਨੇ ਉਨ੍ਹਾਂ ਨੂੰ ਗੋਇੰਦਵਾਲ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ।ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਪੰਜ ਦਿਨ ਦੇ ਰਿਮਾਂਡ ‘ਤੇ ਲਿਆ ਹੈ ਤੇ ਉਨ੍ਹਾਂ ਤੋਂ ਹਥਿਆਰਾਂ ਦੀ ਸਪਲਾਈ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਲੁਧਿਆਣਾ ਪੁਲਿਸ ਨੇ ਬਲਦੇਵ ਚੌਧਰੀ ਨੂੰਨਜਾਇਜ਼ ਹਥਿਆਰਾਂ ਦੇ ਨਾਲ ਕਾਬੂ ਕੀਤਾ ਸੀ।
ਜੱਗੂ ਭਗਵਾਨਪੁਰੀਆ ਦਾ ਕਰੀਬੀ ਹੈ ਸੰਦੀਪ ਸਿੰਘ ਕਾਹਲੋਂ
ਇਸ ਤੋਂ ਬਾਅਦ ਸਾਹਮਣੇ ਆਇਆ ਸੀ ਕਿ ਬਲਦੇਵ ਚੌਧਰੀ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਲਈ ਹਥਿਆਰ ਤੇ ਸ਼ੂਟਾਂ ਨੂੰ ਮਾਨਸਾ ਪਹੁੰਚਾਇਆ ਸੀ।ਉਸ ਨੂੰ ਇਹ ਹਥਿਆਰ ਜੱਗੂ ਭਗਵਾਨਪੁਰੀਆ ਦੇ ਬੇਹੱਦ ਕਰੀਬੀ ਸਾਥੀ ਸੰਦੀਪ ਸਿੰਘ ਕਾਹਲੋਂ ਨੇ ਦਿੱਤੇ ਸੀ।ਪੁਲਿਸ ਨੇ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕੀਤਾ।
ਜਿਸ ਤੋਂ ਬਾਅਦ ਇਹ ਪਤਾ ਲੱਗਾ ਕਿ ਉਸ ਫਾਰਚੂਨਰ ਗੱਡੀ ‘ਚ ਸਤਬੀਰ ਸਿੰਘ ਸੱਤਾ ਨਿਵਾਸੀ ਬਟਾਲਾ ਵੀ ਮੌਜੂਦ ਸੀ ਉਸਦੇ ਕੋਲ ਪੁਲਿਸ ਦੀ ਵਰਦੀ ਵੀ ਸੀ, ਜੋ ਪਾ ਕੇ ਉਸਨੇ ਸਿੱਧੂ ਦੇ ਘਰ ‘ਚ ਵੜਨਾ ਸੀ ਤੇ ਉਸਦੀ ਹੱਤਿਆ ਕਰਨੀ ਸੀ।
ਹੁਣ ਮਨਦੀਪ ਸਿੰਘ ਤੂਫਾਨ ਤੇ ਮਨੀ ਰਈਆ ਦੀ ਵੀ ਸ਼ਮੂਲੀਅਤ ਹਥਿਆਰ ਸਪਲਾਈ ਕਰਨ ਦੇ ਮਾਮਲੇ ‘ਚ ਸਾਹਮਣੇ ਆਈ ਹੈ।ਪੁਲਿਸ ਨੇ ਇਨ੍ਹਾਂ ਮਾਮਲਿਆਂ ‘ਚ ਨਾਮਜ਼ਦ ਕੀਤਾ ਸੀ ਤੇ ਹੁਣ ਇਨ੍ਹਾਂ ਨੂੰਅਦਾਲਤ ‘ਚ ਪੇਸ਼ ਕਰਕੇ ਪੰਜ ਦਿਨ ਦੇ ਰਿਮਾਂਡ ‘ਤੇ ਲਿਆ ਹੈ।ਮਾਮਲੇ ਦੀ ਜਾਂਚ ਕਰ ਰਹੇ ਸੀਆਈਏ 2 ਮੁਖੀ ਇੰਸਪੈਕਟਰ ਬੇਅੰਤ ਜੁਨੇਜਾ ਦਾ ਕਹਿਣਾ ਹੈ ਕਿ ਇਨ੍ਹਾਂ ਤੋ ਹਥਿਆਰਾਂ ਦੀ ਸਪਲਾਈ ‘ਚ ਕਿਸੇ ਹੋਰ ਦੋਸ਼ੀ ਦੇ ਸ਼ਾਮਿਲ ਹੋਣ ਸਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ।ਪੁਲਿਸ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਮਾਧਿਅਮ ਨਾਲ ਕਿਸੇ ਹੋਰ ਥਾਂ ਤੋ ਨਜਾਇਜ਼ ਅਸਲਾ ਬਰਾਮਦ ਹੋ ਸਕਦਾ ਹੈ।ਦੱਸ ਦੇਈਏ ਕਿ ਇਸ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h