ਅੰਮ੍ਰਿਤਸਰ ਵਿੱਚ ਨੌਜਵਾਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਮਾਮਲੇ ਵਿੱਚ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ।
ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਹ ਘਟਨਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ ਹੈ ਪੁਲਿਸ ਵੱਲੋਂ FIR ਦਰਜ ਕਰ ਲਈ ਗਈ ਹੈ ਅਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਰੀ ਅਨੁਸਾਰ ਉਹਨਾਂ ਨੇ ਦੱਸਿਆ ਕਿ ਵਿਅਕਤੀ ਮੋਗਾ ਦਾ ਰਹਿਣ ਵਾਲਾ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿ ਸਾਡੇ ਬੈਸਟ ਅਫਸਰ ਇਸ ਦੀ ਜਾਂਚ ਕਰ ਰਹੇ ਹਨ ਇਸ ਦੇ ਨਾਲ ਹੀ ਇਸ ਦੇ ਪਿੱਛੇ ਕੋਈ ਸਾਜਿਸ਼ ਤਾਂ ਨਹੀਂ ਉਸਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਬੰਦ ਦੀ ਕਾਲ ਦੇਣ ਵਾਲਿਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਸ਼ਾਂਤੀ ਬਣਾਈ ਜਾਵੇ। ਕਾਨੂੰਨੀ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਵਿੱਚ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਨੌਜਵਾਨ ਪੌੜੀ ‘ਤੇ ਚੜ੍ਹ ਗਿਆ ਜੋ ਮੂਰਤੀ ਨੂੰ ਹਾਰ ਪਾਉਣ ਲਈ ਰੱਖੀ ਗਈ ਸੀ। ਉਸਨੇ ਮੂਰਤੀ ਨੂੰ ਹਥੌੜੇ ਨਾਲ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਉਹ ਟੁੱਟ ਗਈ। ਉਸਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸਨੇ ਬੁੱਤ ਦੇ ਨੇੜੇ ਸਥਿਤ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।