ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲਾ ਫਿਰੋਜ਼ਪੁਰ ਪੁਲਿਸ ਵੱਲੋਂ ਭਾਰਤ ਪਾਕਿਸਤਾਨ ਸੀਮਾ ਦੇ ਨਾਲ ਵਸੇ ਫਿਰੋਜ਼ਪੁਰ ਦੇ ਅਲੱਗ ਅਲੱਗ ਇਲਾਕਿਆਂ ਦੇ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ।
ਜਿਸ ਦੀ ਨਿਗਰਾਨੀ ਖੁਦ ਫਿਰੋਜ਼ਪੁਰ ਦੇ SSP ਭੁਪਿੰਦਰ ਸਿੰਘ ਸਿੱਧੂ ਨੇ ਕੀਤੀ ਵੱਡੇ ਪੁਲਿਸ ਬਲ ਦੇ ਨਾਲ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ਬੱਸ ਸਟੈਂਡ ਤੇ ਹੋਰ ਕਸਬਾ ਗੁਰੂ ਹਰ ਸਹਾਇ ਫਿਰੋਜ਼ਪੁਰ ਸ਼ਹਿਰੀ ਦਿਹਾਤੀ ਤੇ ਜੀਰਾ ਵਿੱਚ ਅਲੱਗ ਅਲੱਗ ਜਗਾਵਾਂ ਤੇ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਚਲਾਇਆ ਗਿਆ।
ਇਸ ਕਾਸੋ ਆਪਰੇਸ਼ਨ ਦੌਰਾਨ ਯਾਤਰੀਆਂ ਦੇ ਸਮਾਨ ਨੂੰ ਚੈੱਕ ਕੀਤਾ ਗਿਆ ਤੇ ਰੇਲ ਗੱਡੀਆਂ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ SSP ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਾਸੋ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਚਲਾਇਆ ਗਿਆ ਹੈ। ਜ਼ਿਲ੍ਹੇ ਭਰ ਵਿੱਚ ਸਾਰੀ ਪੁਲਿਸ ਰੇਲਵੇ ਸਟੇਸ਼ਨਾਂ ਬੱਸ ਸਟੈਂਡ ਤੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਚੈੱਕ ਕਰ ਰਹੀ ਹੈ ਤੇ ਤਲਾਸ਼ੀ ਲਈ ਜਾ ਰਹੀ ਹੈ ਉਹਨਾਂ ਦੱਸਿਆ ਕਿ ਇਹ ਕਾਸੋਰੇਸ਼ਨ ਅੱਗੇ ਵੀ ਜਾਰੀ ਰਹਿਣਗੇ ਤੇ ਕਿਸੇ ਵੀ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ।
SSP ਫਿਰੋਜ਼ਪੁਰ ਨੇ ਦੱਸਿਆ ਕਿ ਇਹ ਕਾਸੋ ਅਪ੍ਰੇਸ਼ਨ ਸਾਰੇ ਜ਼ਿਲ੍ਹੇ ਭਰ ਵਿੱਚ ਚਲਾਇਆ ਜਾ ਰਿਹਾ ਹੈ। ਫਿਰੋਜ਼ਪੁਰ ਦੇ ਗੁਰੂ ਹਰ ਸਹਾਇ ਜੀਰਾ ਫਿਰੋਜ਼ਪੁਰ ਸ਼ਹਿਰੀ ਅਤੇ ਦਿਹਾਤੀ ਦੇ ਕਈ ਇਲਾਕਿਆਂ ਵਿੱਚ ਕਾਸੋ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਇਹ ਕਾਸੋ ਆਪਰੇਸ਼ਨ ਅੱਗੇ ਵੀ ਲਗਾਤਾਰ ਚਲਦੇ ਰਹਿਣਗੇ।