ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਵਿੱਡੀ ਮੁਹਿਮ ਤਹਿਤ ਲਗਾਤਾਰ ਹੀ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹੱਥ ਲੱਗ ਰਹੀਆਂ ਦੂਸਰੇ ਪਾਸੇ ਜਿੱਥੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ।
ਉੱਥੇ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਯੁੱਧ ਨਸ਼ਿਆਂ ਵਿਰੁੱਧ ਅੰਮ੍ਰਿਤਸਰ ‘ਚ ਪੈਦਲ ਮਾਰਚ ਕਰ ਰਹੇ ਹਨ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਜਦੋਂ ਕਿ ਅੰਮ੍ਰਿਤਸਰ ਛੇਹਰਟਾ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਨਸ਼ੇ ਦੀ ਖੇਪ ਨਾਲ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਦੌਰਾਨ ਥਾਣਾ ਛੇਹਰਟਾ ਪੁਲਿਸ ਮੁਖੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ VIP ਡਿਊਟੀ ਦੌਰਾਨ ਪੁਲਿਸ ਅਧਿਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪਿਛਲੇ ਪਾਸੇ ਆਪਣੀ ਡਿਊਟੀ ਤੇ ਖੜੇ ਸਨ ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਦੋ ਤੋਂ ਤਿੰਨ ਅਣਪਛਾਤੇ ਵਿਅਕਤੀ ਪੁਲਿਸ ਨੂੰ ਦੇਖ ਕੇ ਤੇਜ਼ ਰਫਤਾਰ ਚ ਕਾਰ ਲੈ ਕੇ ਗਏ ਹਨ।
ਜਿਸ ਤੋਂ ਬਾਅਦ ਪੁਲਿਸ ਵੱਲੋਂ ਉਹਨਾਂ ਦਾ ਪਿੱਛਾ ਕੀਤਾ ਗਿਆ ਤੇ ਪੁਲਿਸ ਨੂੰ ਦੇਖ ਕੇ ਨੌਜਵਾਨਾਂ ਨੇ ਕਾਰ ਹੋਰ ਤੇਜ਼ ਕੀਤੀ ਅਤੇ ਕਾਰ ਬਿਜਲੀ ਦੇ ਖੰਭੇ ਦੇ ਵਿੱਚ ਜਾ ਟਕਰਾਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰ ਚ ਸਵਾਰ ਨੌਜਵਾਨਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਉਹਨਾਂ ਦੀ ਚੈਕਿੰਗ ਕੀਤੀ ਤਾਂ ਪੁਲਿਸ ਨੂੰ ਉਹਨਾਂ ਦੇ ਕੋਲੋਂ 310 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।