ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਅੱਜ ਫਿਰੋਜ਼ਪੁਰ ਤੋਂ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਫਿਰੋਜਪੁਰ ਦੇ ਪਿੰਡ ਝੁੱਗੇ ਹਜਾਰਾਂ ਸਿੰਘ ਵਾਲਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਦੇ ਘਰ ਤੇ ਪੁਲਿਸ ਦਾ ਪੀਲਾ ਪੰਜਾਂ ਚਲਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਇਹ ਨਸ਼ਾ ਤਸਕਰ ਚਰਨਜੀਤ ਸਿੰਘ ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰਦਾ ਆ ਰਿਹਾ ਹੈ। ਜਿਸਤੇ ਕਈ ਮਾਮਲੇ ਵਿੱਚ ਦਰਜ ਹਨ। ਜਿਸਨੂੰ ਲੈਕੇ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਦੇ ਘਰ ਤੇ ਪੀਲਾ ਪੰਜਾਂ ਚਲਾ ਘਰ ਢਾਹਿਆ ਗਿਆ।