ਸ਼ੁੱਕਰਵਾਰ, ਨਵੰਬਰ 20, 2026 01:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਅਕਤੂਬਰ 16, 2026
in Featured, Featured News, ਪੰਜਾਬ
0

ਫਿਲੌਰ, 16 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਕੀਤਾ ਅਤੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ।

ਕੇਂਦਰ ਸਰਕਾਰ `ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤਾਂ ਪੰਜਾਬ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੌਮਾਂਤਰੀ ਸਰਹੱਦ ਅਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਆਮਦ ਨੂੰ ਰੋਕੇ। ਇਸ ਦੇ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਮਾਨਸਾ ਵਿੱਚ ਇੱਕ ਸਮਾਜਿਕ ਕਾਰਕੁਨ ਦੇ ਕਾਤਲਾਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।

‘ਐਕਸਉੱਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਅਹਿਮ ਵਿਚਾਰ-ਚਰਚਾ ਕੀਤੀ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ। ਇਸ ਨੂੰ ਲੋਕ ਲਹਿਰ ਬਣਾਉਣਾ ਪਵੇਗਾ। ਅਸੀਂ ਪੁਲਿਸ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਦਖ਼ਲਅੰਦਾਜ਼ੀ ਦੇ ਆਪਣੇ ਫ਼ਰਜ਼ ਨਿਭਾਉਣ ਦੀ ਪੂਰੀ ਖੁੱਲ੍ਹ ਦਿੱਤੀ ਹੈ। ਪੁਲਿਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਅਸੀਂ ਅੱਜ ਡੀ.ਐੱਸ.ਪੀਜ਼ (ਡਿਪਟੀ ਪੁਲਿਸ ਕਮਿਸ਼ਨਰ/ਸੁਪਰਡੈਂਟ ਆਫ਼ ਪੁਲਿਸ) ਲਈ 117 ਨਵੇਂ ਵਾਹਨਾਂ ਨੂੰ ਮਨਜ਼ੂਰੀ ਦਿੱਤੀ ਹੈ। ਅਸੀਂ ਗੁਰੂਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਦੇ ਦਾਗ਼ ਨਾਲ ਕਦੇ ਵੀ ਦਾਗ਼ਦਾਰ ਨਹੀਂ ਹੋਣ ਦੇਵਾਂਗੇ। ਆਓ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਿਤ ਨਿਆਂ ਦੇ ਸਿਧਾਂਤਾਂ ਤੇ ਆਧਾਰਿਤਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਹੋਈਏ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇਕ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ, ਜਿਸ ਦਾ ਉਦੇਸ਼ ਸੂਬੇ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ, “ਨਸ਼ਾ ਸਿਰਫ਼ ਕਾਨੂੰਨ ਅਤੇ ਵਿਵਸਥਾ ਦੀ ਚੁਣੌਤੀ ਨਹੀਂ ਹੈ, ਸਗੋਂ ਇਹ ਇੱਕ ਗੰਭੀਰ ਸਮਾਜਿਕ ਕੋਹੜ ਹੈ, ਜੋ ਹਜ਼ਾਰਾਂ ਨੌਜਵਾਨ ਪੰਜਾਬੀਆਂ ਦੇ ਸੁਪਨਿਆਂ, ਇੱਛਾਵਾਂ ਅਤੇ ਜਾਨਾਂ ਲਈ ਖ਼ਤਰਾ ਬਣਿਆ ਹੋਇਆ ਹੈ। ਸਰਕਾਰ ਨਸ਼ਿਆਂ ਦੇ ਪੂਰੇ ਨੈੱਟਵਰਕ ਨੂੰ ਤਹਿਸ-ਨਹਿਸ ਕਰਨ ਅਤੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸ਼ਨ ਉਦੋਂ ਹੀ ਸਥਾਈ ਸਫ਼ਲਤਾ ਹਾਸਲ ਕਰ ਸਕਦਾ ਹੈ, ਜਦੋਂ ਹਰ ਨਾਗਰਿਕ ਇਸ ਸਮੂਹਿਕ ਸੰਘਰਸ਼ ਵਿੱਚ ਸਰਗਰਮ ਭਾਈਵਾਲ ਬਣੇਗਾ। ਉਨ੍ਹਾਂ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ; ਸਗੋਂ ਇਸ ਨੂੰ ਲੋਕ ਲਹਿਰ ਬਣਾਉਣਾ ਪਵੇਗਾ, ਜਿਸ ਵਿੱਚ ਹਰ ਪਰਿਵਾਰ, ਹਰ ਪਿੰਡ, ਹਰ ਮੁਹੱਲਾ ਅਤੇ ਹਰ ਜ਼ਿੰਮੇਵਾਰ ਨਾਗਰਿਕ ਇਸ ਕੋਹੜ ਵਿਰੁੱਧ ਇਕੱਠੇ ਹੋ ਕੇ ਖੜ੍ਹਾ ਹੋਵੇ। ਪੰਜਾਬ ਦਾ ਭਵਿੱਖ ਦਾਅ `ਤੇ ਹੈ ਅਤੇ ਅਸੀਂ ਚੁੱਪਚਾਪ ਤਮਾਸ਼ਾ ਦੇਖਦੇ ਨਹੀਂ ਰਹਿ ਸਕਦੇ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਪੰਜਾਬ ਸਰਕਾਰ ਨੇ ਨਸ਼ੇ ਦੀ ਸਮੱਸਿਆ ਦੇ ਸਪਲਾਈ ਅਤੇ ਮੰਗ ਦੋਵਾਂ ਪੱਖਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਅਪਣਾਈ ਹੈ। ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਕਾਰਵਾਈ ਨਾਲ ਸਪਲਾਈ ਚੈਨ ਨੂੰ ਤੋੜਨ ਵਿੱਚ ਮਦਦ ਮਿਲੀ ਹੈ ਅਤੇ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਜਾਰੀ ਰੱਖੇਗੀ।”

Tags: cm bhagwant maanlatest newsMann government war against gangsterism and drugs continuesPolice will soon get 117 vehicles to further intensify the 'War on Drugs' campaign: Chief Minister Bhagwant Singh Mannpunjab newsWar Against Drugs
Share201Tweet126Share50

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.