Jalandhar By-Election: ਮਲਵਿੰਦਰ ਸਿੰਘ ਕੰਗ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ, ”ਚੰਗੇ ਪ੍ਰਸ਼ਾਸਨ ਲਈ ਅਤੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ। ਕੰਗ ਨੇ ਭ੍ਰਿਸ਼ਟ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਲਈ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰ ਰਹੀ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੇ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ‘ਤੇ ਪਰਿਵਾਰਵਾਦੀ ਸਿਆਸਤਦਾਨ, ਭ੍ਰਿਸ਼ਟ ਅਤੇ ਮਾਫੀਆ ਲੋਕ ਰਾਜ ਕਰ ਰਹੇ ਸਨ। ਇਹ ਸਾਰੇ ਸਿਰਫ਼ ਪੰਜਾਬ ਦੇ ਸਰਮਾਏ ਨੂੰ ਲੁੱਟ ਰਹੇ ਸਨ ਅਤੇ ਸੂਬੇ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਬਰਬਾਦ ਕਰ ਰਹੇ ਸਨ। ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਾਰਿਆਂ ਨੂੰ ਸਬਕ ਸਿਖਾਉਣ ਅਤੇ ਉਨ੍ਹਾਂ ਦੀਆਂ ਲੋਕ ਵਿਰੋਧੀ ਕਾਰਵਾਈਆਂ ਦੀ ਸਜ਼ਾ ਦੇਣ ਲਈ ਭਾਰੀ ਫਤਵਾ ਦੇ ਕੇ ਬਦਲਾਅ ਨੂੰ ਚੁਣਿਆ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਵਧੀਆ ਸਹੂਲਤਾਂ ਮਿਲ ਰਹੀਆਂ ਹਨ।
ਮੋਦੀ ਸਰਕਾਰ ਨੇ ਵੱਡੇ-ਵੱਡੇ ਘੁਟਾਲੇ ਕਰਨ ਵਾਲੇ ਆਪਣੀ ਪਾਰਟੀ ਦੇ ਲੀਡਰਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ
CM @BhagwantMann ਜੀ ਵੱਲੋਂ ਆਪਣੀ ਪਾਰਟੀ ਦੇ ਭ੍ਰਿਸ਼ਟ ਲੀਡਰਾਂ 'ਤੇ ਤੁਰੰਤ ਕਾਰਵਾਈ ਕੀਤੀ ਗਈ ਹੈ
ਅਨੁਰਾਗ ਠਾਕੁਰ ਦੱਸਣ ਕਿ ਮੋਦੀ ਵੱਲੋਂ ਆਪਣੇ ਭ੍ਰਿਸ਼ਟ ਲੀਡਰਾਂ 'ਤੇ ਕਾਰਵਾਈ ਕਦੋਂ ਕੀਤੀ ਗਈ?
—@KangMalvinder pic.twitter.com/j1IqmBRvwu
— AAP Punjab (@AAPPunjab) May 3, 2023
ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ 29,000 ਨੌਕਰੀਆਂ ਦਿੱਤੀਆਂ ਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਅਤੇ ਸਿਫ਼ਾਰਸ਼ਾਂ ਦੇ। ਰੇਤ ਮਾਫੀਆ, ਮਾਈਨਿੰਗ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਗਿਆ ਹੈ ਅਤੇ 10,000 ਏਕੜ ਨਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਇਨ੍ਹਾਂ ਸਾਰੇ ਕਦਮਾਂ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਪੈਸਾ ਹੁਣ ਪੰਜਾਬ ਦੇ ਖ਼ਜ਼ਾਨੇ ਵਿੱਚ ਜਾਵੇਗਾ। ਖੇਤੀਬਾੜੀ ਸੈਕਟਰ ਅਤੇ ਕਿਸਾਨਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਗਾਤਾਰ ਕਿਸਾਨ ਪੱਖੀ ਕਦਮ ਚੁੱਕ ਰਹੀ ਹੈ। ਐੱਮਐੱਸਪੀ, ਝੋਨੇ ਦੀ ਸਿੱਧੀ ਬਿਜਾਈ, ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕੀਤੀਆਂ ਪਹਿਲਕਦਮੀਆਂ ਮਾਨ ਸਰਕਾਰ ਦੀ ਇਸ ਉਦੇਸ਼ ਪ੍ਰਤੀ ਸੰਜੀਦਗੀ ਦਾ ਸਬੂਤ ਹਨ।
ਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਘਰੋਂ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲਦੀਆਂ ਰਹੀਆਂ
ਕੈਪਟਨ-ਚੰਨੀ ਦੀ ਸਰਕਾਰ 'ਚ ਹੋਏ ਭ੍ਰਿਸ਼ਟਾਚਾਰ 'ਤੇ ਪ੍ਰਤਾਪ ਬਾਜਵਾ ਕਿਉਂ ਨਹੀਂ ਬੋਲਦੇ
ਅਕਾਲੀਆਂ ਤੇ ਕਾਂਗਰਸੀਆਂ ਵੱਲੋਂ ਸੰਗਠਿਤ ਅਪਰਾਧ ਨੂੰ ਸਭ ਤੋਂ ਜ਼ਿਆਦਾ ਵਧਾਵਾ ਦਿੱਤਾ ਗਿਆ
— @KangMalvinder pic.twitter.com/gGxcrYNiCG
— AAP Punjab (@AAPPunjab) May 3, 2023
ਭਾਜਪਾ ਨੇਤਾ ਅਨੁਰਾਗ ਠਾਕੁਰ ਦੀ ਟਿੱਪਣੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਕੋਲ ਕੋਈ ਅਸਲ ਮੁੱਦਾ ਨਹੀਂ ਹੈ ਅਤੇ ਉਹ ਸਿਰਫ਼ ਨਫ਼ਰਤ ਦੀ ਰਾਜਨੀਤੀ ਕਰਨੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ‘ਆਪ’ ਦੇ ਕਿਸੇ ਵਿਧਾਇਕ ਜਾਂ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਤਾਂ ਸਾਡੀ ਸਰਕਾਰ ਨੇ ਇਸ ਵਿਚ ਸ਼ਾਮਲ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ ਪਰ ਭਾਜਪਾ ਨੇ ਭ੍ਰਿਸ਼ਟਾਚਾਰੀਆਂ ਅਤੇ ਅਪਰਾਧੀਆਂ ਦਾ ਖੁੱਲ੍ਹੇਆਮ ਸਵਾਗਤ ਕੀਤਾ। ਅਸੀਂ ਆਪਣੇ ਮੰਤਰੀਆਂ ਨੂੰ ਵੀ ਬਰਖਾਸਤ ਕਰ ਦਿੱਤਾ ਪਰ ਭਾਜਪਾ ਨੇ ਅਜੇ ਮਿਸ਼ਰਾ ਟੈਨੀ ਨੂੰ ਵੀ ਬਰਖਾਸਤ ਨਹੀਂ ਕੀਤਾ ਜਿਸ ਦੇ ਪੁੱਤਰ ਨੇ ਦਿਨ ਦਿਹਾੜੇ ਕਿਸਾਨਾਂ ਦਾ ਕਤਲ ਕੀਤਾ ਸੀ। ਕੰਗ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕ ਖੇਤੀ ਕਾਨੂੰਨਾਂ ਜਾਂ ਕਿਸਾਨ ਅੰਦੋਲਨ ਨੂੰ ਨਹੀਂ ਭੁੱਲੇ ਹਨ।
ਵਿਰੋਧੀਆਂ ਕੋਲੋਂ AAP 'ਤੇ ਕੋਈ ਵੀ ਆਰੋਪ ਸਾਬਤ ਨਹੀਂ ਹੋ ਰਿਹਾ
ਭਾਜਪਾ ਵਾਲੇ ਦੱਸਣ ਕਿਸਾਨਾਂ ਨੂੰ ਕਾਰ ਥੱਲੇ ਦਰੜਨ ਵਾਲੇ ਦੇ ਪਿਤਾ ਨੂੰ ਮੋਦੀ ਜੀ ਨੇ ਆਪਣੀ ਕੈਬਨਿਟ 'ਚੋਂ ਕਿਉਂ ਨਹੀਂ ਕੱਢਿਆ
ਕੁਲਦੀਪ ਸੇਂਗਰ 'ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਤੇ ਬਿਲਕਿਸ ਬਾਨੋ ਕੇਸ ਦੇ ਮੁਲਜ਼ਮ ਨੂੰ ਭਾਜਪਾ ਵੱਲੋਂ ਸਨਮਾਨਤ ਕੀਤਾ ਗਿਆ
— @KangMalvinder pic.twitter.com/hC3qsB4GBo
— AAP Punjab (@AAPPunjab) May 3, 2023
ਕੰਗ ਨੇ ਅਨੁਰਾਗ ਠਾਕੁਰ ਨੂੰ ਪੁੱਛਿਆ ਕਿ ਉਹ ਕਿਸ ਨੈਤਿਕ ਆਧਾਰ ‘ਤੇ ‘ਆਪ’ ‘ਤੇ ਸਵਾਲ ਕਰ ਰਹੇ ਹਨ ਜਦੋਂ ਭਾਜਪਾ ਨੇ ਬਲਾਤਕਾਰੀ ਅਤੇ ਕਾਤਲ ਕੁਲਦੀਪ ਸੇਂਗਰ ਦੇ ਪਰਿਵਾਰ ਨੂੰ ਵਿਧਾਇਕ ਦੀ ਟਿਕਟ ਦਿੱਤੀ, ਬਿਲਕਿਸ ਬਾਨੋ ਦੇ ਬਲਾਤਕਾਰੀਆਂ ਨੂੰ ਰਿਹਾਅ ਕੀਤਾ, ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਕੁਸ਼ਤੀ ਸੰਘ ਦਾ ਪ੍ਰਧਾਨ ਬਣਾਇਆ ਅਤੇ ਉਸ ਦੀ ਹਰ ਕਾਲੇ ਕੰਮ ਵਿੱਚ ਸੁਰੱਖਿਆ ਕੀਤੀ। ਉਨ੍ਹਾਂ ਵੱਖ-ਵੱਖ ਰਾਜਾਂ ਦੇ ਸਾਰੇ ਭ੍ਰਿਸ਼ਟ ਨੇਤਾਵਾਂ ਦਾ ਜ਼ਿਕਰ ਕੀਤਾ, ਜਿਵੇਂ ਕਿ ਮੁਕੁਲ ਰਾਏ, ਹੇਮੰਤ ਬਿਸਵਾ, ਸ਼ਿਵਰਾਜ ਚੌਹਾਨ ਜੋਕਿ ਸੀਬੀਆਈ ਅਤੇ ਈਡੀ ਦੀ ਕਾਰਵਾਈ ਤੋਂ ਬਚਣ ਲਈ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਪਾਰਟੀ ਦੇ ਮੁੱਖ ਬੁਲਾਰੇ Malvinder Kang ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ, ਜਲੰਧਰ ਤੋਂ Live https://t.co/9e2tYHHrnM
— AAP Punjab (@AAPPunjab) May 3, 2023
ਕੰਗ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਫਰਤ ਦੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ, ਪੰਜਾਬ ਵਾਸੀ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਦੇ ਹਨ। ਇਸ ਲਈ ਅਸਲ ਮੁੱਦਿਆਂ ਬਾਰੇ ਗੱਲ ਕਰੋ ਕਿ ਕਿਉਂ ਮੋਦੀ ਕਦੇ ਵੀ ਨੋਟਬੰਦੀ, ਜੀਐੱਸਟੀ ਅਤੇ ਆਪਣੇ ਧਨਾਡ ਦੋਸਤਾਂ ਬਾਰੇ ਗੱਲ ਨਹੀਂ ਕਰਦੇ। ਕਿਉਂ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦਾ ਆਰਡੀਐਫ (ਪੇਂਡੂ ਵਿਕਾਸ ਫੰਡ) ਅਤੇ ਜੀਐਸਟੀ ਕਿਉਂ ਜਾਰੀ ਨਹੀਂ ਕਰ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h