ਐਤਵਾਰ, ਸਤੰਬਰ 7, 2025 05:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੋਣ ਕਮਿਸ਼ਨ ਦਾ ਨਵਾਂ ਵੈਬ-ਪੋਰਟਲ, ਸਿਆਸੀ ਪਾਰਟੀਆਂ ਆਨਲਾਈਨ ਦਾਇਰ ਸਕਣਗੀਆਂ ਆਪਣਾ ਡਾਟਾ

Political Parties: ਆਨਲਾਈਨ ਫਾਈਲਿੰਗ ਸਬੰਧੀ ਹੋਰ ਜਾਣਕਾਰੀ ਦੇਣ ਲਈ ਈ.ਸੀ.ਆਈ. ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮਨੋਨੀਤ ਵਿਅਕਤੀਆਂ ਲਈ ਇੱਕ ਸਿਖਲਾਈ ਪ੍ਰੋਗਰਾਮ ਵੀ ਆਯੋਜਿਤ ਕਰੇਗਾ।

by ਮਨਵੀਰ ਰੰਧਾਵਾ
ਜੁਲਾਈ 3, 2023
in ਪੰਜਾਬ
0

Election Commission new web portal: ਸਿਆਸੀ ਪਾਰਟੀਆਂ ਹੁਣ ਚੋਣ ਕਮਿਸ਼ਨ ਕੋਲ ਆਪਣੇ ਵਿੱਤੀ ਖਾਤੇ ਆਨਲਾਈਨ ਦਾਇਰ ਕਰ ਸਕਣਗੀਆਂ। ਇਸ ਪਹਿਲਕਦਮੀ ਤਹਿਤ ਨਵਾਂ ਵੈਬ-ਪੋਰਟਲ (https://iems.eci.gov.in/) ਸ਼ੁਰੂ ਕੀਤਾ ਗਿਆ ਹੈ ਜਿਸ ‘ਤੇ ਸਿਆਸੀ ਪਾਰਟੀਆਂ ਵੱਲੋਂ ਦਿੱਤੇ ਯੋਗਦਾਨ ਦੀ ਰਿਪੋਰਟ, ਆਡਿਟ ਕੀਤੇ ਸਾਲਾਨਾ ਖਾਤੇ ਅਤੇ ਚੋਣ ਖਰਚੇ ਸਬੰਧੀ ਜਾਣਕਾਰੀ ਆਨਲਾਈਨ ਦਾਇਰ ਕੀਤੀ ਜਾ ਸਕਦੀ ਹੈ।

ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕਮਿਸ਼ਨ ਵੱਲੋਂ ਪਿਛਲੇ ਸਾਲਾਂ ਦੌਰਾਨ ਸਮੇਂ-ਸਮੇਂ ‘ਤੇ ਜਾਰੀ ਪਾਰਦਰਸ਼ਤਾ ਸਬੰਧੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਹ ਵਿੱਤੀ ਸਟੇਟਮੈਂਟਾਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ/ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਫ਼ਸਰਾਂ ਕੋਲ ਜਮ੍ਹਾ ਕਰਵਾਉਣੀਆਂ ਜ਼ਰੂਰੀ ਹਨ।

ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਸੀਈਓ ਪੰਜਾਬ ਸਿਬਿਨ ਸੀ ਨੇ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਬੋਧਿਤ ਇੱਕ ਪੱਤਰ ਵਿੱਚ, ਈ.ਸੀ.ਆਈ. ਨੇ ਦੱਸਿਆ ਹੈ ਕਿ ਇਹ ਸਹੂਲਤ ਦੋਹਰੇ ਉਦੇਸ਼ ਲਈ ਸ਼ੁਰੂ ਕੀਤੀ ਗਈ ਹੈ: ਪਹਿਲਾ ਇਹ ਹੀ ਕਿ ਰਿਪੋਰਟਾਂ ਨੂੰ ਫਿਜਿਕਲ ਰੂਪ ਵਿੱਚ ਦਾਇਰ ਕਰਨ ਵਿੱਚ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿੱਚ ਅਤੇ ਦੂਜਾ ਇਹ ਕਿ ਨਿਰਧਾਰਤ ਫਾਰਮੈਟਾਂ ਵਿੱਚ ਵਿੱਤੀ ਸਟੇਟਮੈਂਟਾਂ ਨੂੰ ਸਮੇਂ ਸਿਰ ਦਾਇਰ ਕਰਨਾ ਯਕੀਨੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ। ਡੇਟਾ ਦੀ ਆਨਲਾਈਨ ਉਪਲਬਧਤਾ ਨਾਲ ਪਾਰਦਰਸ਼ਤਾ ਵਧੇਗੀ ਅਤੇ ਨਿਯਮਾਂ ਦੀ ਸਮੇਂ ਸਿਰ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਪੱਤਰ ਵਿੱਚ, ਈ.ਸੀ.ਆਈ. ਨੇ ਰਾਜਨੀਤਿਕ ਪਾਰਟੀਆਂ ਦੀ ਨਿਰਨਾਇਕ ਸਥਿਤੀ ਦਾ ਹਵਾਲਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ‘ਤੇ ਲੋਕਤੰਤਰੀ ਕੰਮਕਾਜ ਅਤੇ ਚੋਣ ਪ੍ਰਕਿਰਿਆਵਾਂ, ਖਾਸ ਕਰਕੇ ਵਿੱਤੀ ਖੁਲਾਸਿਆਂ ਵਿੱਚ ਪਾਰਦਰਸ਼ਤਾ ਦੇ ਸਿਧਾਂਤਾਂ ਦੀ ਪਾਲਣਾ ਕਰਨਾ ਉਹਨਾਂ ਦੀ ਜ਼ਿੰਮੇਵਾਰੀ ਹੈ।

ਆਨ-ਲਾਈਨ ਪੋਰਟਲ ਵਿੱਚ ਰਾਜਨੀਤਿਕ ਪਾਰਟੀ ਦੇ ਅਧਿਕਾਰਤ ਨੁਮਾਇੰਦਿਆਂ ਦੇ ਰਜਿਸਟਰਡ ਮੋਬਾਈਲ ਨੰਬਰ ਅਤੇ ਰਜਿਸਟਰਡ ਈਮੇਲਾਂ ‘ਤੇ ਸੰਦੇਸ਼ਾਂ ਦੇ ਰੂਪ ਵਿੱਚ ਰੀਮਾਈਂਡਰ ਭੇਜਣ ਦੀ ਸਹੂਲਤ ਵੀ ਹੈ ਤਾਂ ਜੋ ਸਮੇਂ ਸਿਰ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਗ੍ਰਾਫਿਕਲ ਰੀਪ੍ਰੈਜ਼ੈਂਟੇਸ਼ਨ ਦੇ ਨਾਲ ਇੱਕ ਵਿਆਪਕ ਗਾਇਡਿੰਗ ਮੈਨੂਅਲ ਅਤੇ ਹਾਲ ਹੀ ਪੁੱਛੇ ਸਵਾਲ (ਐਫ.ਏ.ਕਿਊਜ.) ਵੀ ਸਿਆਸੀ ਪਾਰਟੀਆਂ ਨੂੰ ਭੇਜੇ ਗਏ ਹਨ ਜਿਹਨਾਂ ਵਿੱਚ ਆਨਲਾਈਨ ਮਾਡਿਊਲ ਅਤੇ ਆਨਲਾਈਨ ਰਿਪੋਰਟਾਂ ਦਾਇਰ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਹੈ।

ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਫਾਈਲਿੰਗ ਸਬੰਧੀ ਹੋਰ ਜਾਣਕਾਰੀ ਦੇਣ ਲਈ ਈ.ਸੀ.ਆਈ. ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮਨੋਨੀਤ ਵਿਅਕਤੀਆਂ ਲਈ ਇੱਕ ਸਿਖਲਾਈ ਪ੍ਰੋਗਰਾਮ ਵੀ ਆਯੋਜਿਤ ਕਰੇਗਾ।

ਜਿਹੜੀਆਂ ਸਿਆਸੀ ਪਾਰਟੀਆਂ ਆਨਲਾਈਨ ਮੋਡ ਰਾਹੀਂ ਵਿੱਤੀ ਰਿਪੋਰਟ ਦਾਇਰ ਨਹੀਂ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਆਨ-ਲਾਈਨ ਫਾਈਲ ਨਾ ਕਰਨ ਦੇ ਕਾਰਨਾਂ ਬਾਰੇ ਲਿਖਤੀ ਰੂਪ ਵਿੱਚ ਕਮਿਸ਼ਨ ਨੂੰ ਦੱਸਣਾ ਹੋਵੇਗਾ ਅਤੇ ਉਹ ਆਪਣੀਆਂ ਰਿਪੋਰਟਾਂ ਨੂੰ ਨਿਰਧਾਰਤ ਫਾਰਮੈਟਾਂ ਵਿੱਚ ਸੀਡੀ/ਪੈਨ ਡਰਾਈਵ ਦੇ ਨਾਲ ਹਾਰਡ ਕਾਪੀ ਵਿੱਚ ਫਾਈਲ ਕਰਨਾ ਜਾਰੀ ਰੱਖ ਸਕਦੀਆਂ ਹਨ। ਕਮਿਸ਼ਨ ਅਜਿਹੀਆਂ ਸਾਰੀਆਂ ਰਿਪੋਰਟਾਂ ਨੂੰ ਪਾਰਟੀ ਦੁਆਰਾ ਵਿੱਤੀ ਸਟੇਟਮੈਂਟਾਂ ਆਨਲਾਈਨ ਦਾਇਰ ਨਾ ਕਰਨ ਲਈ ਭੇਜੇ ਗਏ ਪ੍ਰਮਾਣਿਕਤਾ ਪੱਤਰ ਦੇ ਨਾਲ ਆਨਲਾਈਨ ਪ੍ਰਕਾਸ਼ਿਤ ਕਰੇਗਾ।

Tags: CEO Punjab Election CommissionECIElection Commission of Indiapolitical partiesPolitical Parties Financial Accountspro punjab tvpunjab newspunjabi newsSibin C
Share215Tweet134Share54

Related Posts

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਦਿੱਤੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

ਸਤੰਬਰ 7, 2025

ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਇਆ ਕੈਨੇਡਾ ਦਾ ਰੇਡੀਓ ਰੈਡ.ਐਫ.ਐਮ., ਇਕੱਤਰ ਕੀਤੇ 2 ਮਿਲੀਅਨ ਡਾਲਰ

ਸਤੰਬਰ 7, 2025

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025
Load More

Recent News

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

ਮਹਿੰਦਰਾ ਨੇ ਐਨੇ ਲੱਖ ਰੁਪਏ ਸਸਤੀ ਕੀਤੀ Thar

ਸਤੰਬਰ 7, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.