ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਸ਼ਨਿਚਰਵਾਰ ਨੂੰ 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾਣਗੀਆਂ। ਇਸ ਅਹੁਦੇ ’ਤੇ ਚੋਣ ਲਈ ਐੱਨਡੀਏ ਉਮੀਦਵਾਰ ਜਗਦੀਪ
ਧਨਖੜ ਅਤੇ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਵਿਚਕਾਰ ਮੁਕਾਬਲਾ ਹੈ।
ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੇ ਆਸਾਨੀ ਨਾਲ ਚੋਣ ਜਿੱਤਣ ਦੀ ਸੰਭਾਵਨਾ ਹੈ। ਉਧਰ ਟੀਆਰਐੱਸ ਨੇ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ।
ਪੋਲਿੰਗ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਸ਼ਨਿਚਰਵਾਰ ਦੇਰ ਸ਼ਾਮ ਨੂੰ ਰਿਟਰਨਿੰਗ ਅਫ਼ਸਰ ਵੋਟਾਂ ਦੀ ਗਿਣਤੀ ਮਗਰੋਂ ਅਗਲੇ ਉਪ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰਨਗੇ। ਮੌਜੂਦਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ।