Operation Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 25 ਦਿਨਾਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ। ਫਿਲਹਾਲ ਪੁਲਿਸ ਉਸ ਦੀ ਭਾਲ ਕਰ ਰਹੀ ਹੈ ਪਰ ਉਸ ਬਾਰੇ ਕੋਈ ਸੁਰਾਗ ਪੁਲਿਸ ਕੋਲ ਨਹੀਂ ਹੈ। ਅਜਿਹੇ ‘ਚ ਪੁਲਿਸ ਨੇ ਹੁਣ ਉਸ ਨੂੰ ਫੜਣ ਲਈ ਪੋਸਟਰ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਤਹਿਤ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ ‘ਤੇ ਪੋਸਟਰ ਚਿਪਕਾਏ ਹਨ।
ਇਨ੍ਹਾਂ ਪੋਸਟਰਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਯੋਗ ਇਨਾਮ ਦਿੱਤਾ ਜਾਵੇਗਾ ਨਾਲ ਹੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ ’ਤੇ ਪੋਸਟਰ ਚਿਪਕਾਏ ਗਏ। ਨਾਲ ਹੀ ਦਾਅਵਾ ਕੀਤਾ ਕਿ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਯੋਗ ਇਨਾਮ ਤੇ ਸੂਚਨਾ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ।
ਪੁਲਿਸ ਨੇ ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਫੋਟੋ ਛਾਪੀ ਹੈ। ਇਨ੍ਹਾਂ ਵਿੱਚ ਲਿਖਿਆ ਹੈ ਕਿ ਮੁਲਜ਼ਮ 18 ਮਾਰਚ ਤੋਂ ਫਰਾਰ ਹੈ। ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਸ ਨੇ ਦੌੜਦੇ ਹੋਏ ਆਪਣਾ ਰੂਪ ਵੀ ਬਦਲ ਲਿਆ ਹੈ। ਅਜਿਹੇ ‘ਚ ਪੁਲਿਸ ਨੇ ਉਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।
ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਸ ਜਾਣਕਾਰੀ ਦੇ ਹੇਠਾਂ ਕੁਝ ਨੰਬਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਦੇ ਸਹਿਯੋਗੀ ਪਪਲਪ੍ਰੀਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਕੱਥੂਨਲਗ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿੱਥੇ ਉਹ ਅੰਮ੍ਰਿਤਪਾਲ ਸਿੰਘ ਤੋਂ ਵੱਖ ਹੋ ਕੇ ਲੁਕ ਗਿਆ ਸੀ।
ਦੱਸ ਦਈਏ ਕਿ ਪਪਲਪ੍ਰੀਤ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਹ ਅਤੇ ਅੰਮ੍ਰਿਤਪਾਲ ਸਿੰਘ 28 ਮਾਰਚ ਦੀ ਰਾਤ ਤੱਕ ਇਕੱਠੇ ਸਨ। ਉਨ੍ਹਾਂ ਦਾ ਰਸਤਾ ਹੁਸ਼ਿਆਰਪੁਰ ਦੇ ਗੁਰਦੁਆਰਾ ਸਾਹਿਬ ਤੋਂ ਵੱਖ ਹੋ ਗਿਆ ਸੀ। ਇਸ ਦੇ ਨਾਲ ਹੀ ਉਸ ਨੇ ਦੱਸਿਆ ਸੀ ਕਿ 18 ਮਾਰਚ ਨੂੰ ਪੁਲਿਸ ਦੇ ਉਸ ਨੂੰ ਫੜਨ ਤੋਂ ਪਹਿਲਾਂ ਹੀ ਉਹ ਫਰਾਰ ਹੋ ਗਿਆ ਸੀ।
ਇਸ ਦੌਰਾਨ ਉਹ ਹਰਿਆਣਾ, ਉਤਰਾਖੰਡ, ਦਿੱਲੀ ਅਤੇ ਯੂ.ਪੀ ਗਿਆ ਸੀ ਪਰ ਉਥੇ ਉਸ ਦੇ ਫੜੇ ਜਾਣ ਦੇ ਸ਼ੱਕ ‘ਤੇ ਉਹ ਵਾਪਸ ਪੰਜਾਬ ਆ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 250 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ ਪਰ ਜਾਂਚ ਤੋਂ ਬਾਅਦ ਕਈ ਲੋਕਾਂ ਨੂੰ ਛੱਡ ਦਿੱਤਾ ਗਿਆ ਸੀ। ਇਸ ਕੇਸ ਵਿੱਚ ਸਿਰਫ਼ ਉਹੀ ਲੋਕ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਮਾਮਲੇ ਵਿੱਚ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h