Punjab Power Minister Harbhajan Singh ETO: ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਦੀ ਨਿਰਵਿਗਨ ਸਪਲਾਈ ਦਿੱਤੀ ਜਾਵੇਗੀ ਅਤੇ ਇਸ ਲਈ ਪਾਵਰਕਾਮ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਸਵੇਰੇ ਗੁਰਦਾਸਪੁਰ ਸਥਿਤ ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਝੋਨੇ ਦੇ ਸੀਜ਼ਨ ਦੌਰਾਨ ਪਾਵਰਕਾਮ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਤੋਂ ਵੀ ਵੱਧ ਬਿਜਲੀ ਦੀ ਨਿਰਵਿਗਨ ਸਪਲਾਈ ਦਿੱਤੀ ਗਈ ਸੀ ਅਤੇ ਇਸ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੂਬੇ ਭਰ ਵਿੱਚ ਪਾਵਰਕਾਮ ਦੇ ਦਫ਼ਤਰਾਂ ਵਿੱਚ ਜਾ ਕੇ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਰੀਵਿਊ ਕੀਤਾ ਜਾ ਰਿਹਾ ਹੈ ਅਤੇ ਇਸੇ ਲੜ੍ਹੀ ਤਹਿਤ ਗੁਰਦਾਸਪੁਰ ਸਥਿਤ ਪਾਵਰਕਾਮ ਦੇ ਐੱਸ.ਈ. ਦਫ਼ਤਰ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ 10 ਜੂਨ ਤੋਂ ਪਹਿਲਾਂ-ਪਹਿਲਾਂ ਸਾਰੀਆਂ ਬਿਜਲੀ ਲਾਈਨਾਂ ਨੂੰ ਚੈੱਕ ਕਰ ਲੈਣ ਅਤੇ ਜੇਕਰ ਕਿਤੇ ਮੁਰੰਮਤ ਜਾਂ ਸੁਧਾਰ ਦੀ ਲੋੜ ਹੈ ਤਾਂ ਉਸ ਨੂੰ ਸਮਾਂ ਰਹਿੰਦਿਆਂ ਪੂਰਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਟਰਾਂਸਫਾਰਮਰ ਉੱਪਰ ਲੋਡ ਜਿਆਦਾ ਹੈ ਜਾਂ ਕੋਈ ਹੋਰ ਬਿਜਲੀ ਸਾਜ਼ੋ-ਸਮਾਨ ਲੋੜੀਂਦਾ ਹੈ ਤਾਂ ਉਨ੍ਹਾਂ ਦਾ ਵੀ ਹੁਣ ਤੋਂ ਹੀ ਹੱਲ ਕੀਤਾ ਜਾਵੇ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਵਿੱਚ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰਮੀ ਦੇ ਸੀਜ਼ਨ ਦੌਰਾਨ ਸਾਰੇ ਖਪਤਕਾਰਾਂ ਅਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।
ਝੋਨੇ ਦੇ ਸੀਜਨ ਨੂੰ ਮੁੱਖ ਰੱਖਦਿਆਂ ਅੱਜ ਸਵੇਰੇ PSPCL ਦਫਤਰ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ।
ਮਾਨ ਸਰਕਾਰ ਪੰਜਾਬ ਦੇ ਸਾਰੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਸੁਹਿਰਦ ਹੈ ।
ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀੰਦਾ ਨਿਰਦੇਸ਼ ਜਾਰੀ ਕੀਤੇ।@PSPCLPb pic.twitter.com/63IFOVzdnp— Harbhajan Singh ETO (@AAPHarbhajan) May 18, 2023
ਪਾਵਰਕਾਮ ਦੇ ਦਫ਼ਤਰ ਪਹੁੰਚ ਕੀਤੀ ਅਚਨਚੇਤ ਚੈਕਿੰਗ
ਬਿਜਲੀ ਮੰਤਰੀ ਠੀਕ ਸਵੇਰੇ 7:30 ਵਜੇ ਪਾਵਰਕਾਮ ਦੇ ਦਫ਼ਤਰ ਵਿੱਚ ਪਹੁੰਚ ਗਏ ਸਨ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੇ ਸਟਾਫ਼ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਦੌਰਾਨ ਸਾਰੇ ਅਧਿਕਾਰੀ ਤੇ ਕਰਮਚਾਰੀ ਦਫ਼ਤਰ ਵਿੱਚ ਆਪਣੀ ਡਿਊਟੀ ’ਤੇ ਹਾਜ਼ਰ ਸਨ ਅਤੇ ਲੋਕ ਵੀ ਦਫ਼ਤਰ ਵਿੱਚ ਸਵੇਰੇ ਕੰਮ ਕਰਾਉਣ ਲਈ ਪਹੁੰਚੇ ਹੋਏ ਸੀ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2:00 ਵਜੇ ਤੱਕ ਕਰਨ ਨਾਲ ਜਿਥੇ ਆਮ ਲੋਕਾਂ ਨੂੰ ਸਹੂਲਤ ਮਿਲੀ ਹੈ ਓਥੇ ਇਸ ਨਾਲ ਬਿਜਲੀ ਦੀ ਬਚਤ ਵੀ ਹੋ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਦਾਇਮਾ ਹਰੀਸ਼ ਓਮ ਪ੍ਰਕਾਸ਼, ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਤੋਂ ਇਲਾਵਾ ਪਾਵਰਕਾਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h