ਵੀਰਵਾਰ, ਅਪ੍ਰੈਲ 9, 2026 07:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜਲੀ ਮੰਤਰੀ ਹਰਭਜਨ ਸਿੰਘ ETO ਵੱਲੋਂ PSPCL ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

by Gurjeet Kaur
ਜਨਵਰੀ 10, 2024
in ਪੰਜਾਬ
0
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼
 
ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ
 
ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ
 
ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ
 
 
 
ਪੰਜਾਬ ਦੇ ਬਿਜਲੀ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 
 
ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
 
ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਸਮੀਖਿਆ ਕਰਦਿਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੇਵਾਵਾਂ ਪਹੁੰਚਾਉਣ ਦੀ ਗਤੀ ਨੂੰ ਤੇਜ ਕਰਨ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਨੁਕਸਾਨ ਘਟਾਉਣ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ।
 
ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਡਿਵੀਜਨ ਅਧਿਕਾਰੀਆਂ ਨਾਲ ਮਹੀਨਾਵਾਰ ਪੜਚੋਲ ਮੀਟਿੰਗਾਂ ਕਰਨ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਇੰਜੀਨੀਅਰਾਂ ਵੱਲੋਂ ਭਵਿੱਖ ਵਿੱਚ ਇਕ-ਦੂਸਰੇ ਨਾਲ ਸਬੰਧਤ ਦਫਤਰਾਂ ਦੇ ਕੰਮਕਾਰ ਦਾ ਵੀ ਨਿਰੀਖਣ ਕੀਤਾ ਜਾਇਆ ਕਰੇਗਾ।
 
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯਕੀਨ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਵਿਭਾਗ ਵੱਲੋਂ ਸਾਲ 2023 ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਨਵੇਂ ਰਿਕਾਰਡ ਕਾਇਮ ਕੀਤੇ ਗਏ ਉਸੇ ਤਰ੍ਹਾਂ ਸਾਲ 2024 ਦੌਰਾਨ ਵੀ ਬਿਜਲੀ ਵਿਭਾਗ ਸੂਬੇ ਦੀਆਂ ਤਰੱਕੀ ਦੀਆਂ ਰਾਹਾਂ ਰੁਸ਼ਨਾਉਣ ਵਿੱਚ ਅਹਿਮ ਰੋਲ ਨਿਭਾਵੇਗਾ।
 
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਿਜਲੀ)  ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ  ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ  ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ  ਪਰਮਜੀਤ ਸਿੰਘ ਅਤੇ ਚੀਫ ਇੰਜਨੀਅਰ ਹਾਜ਼ਰ ਸਨ।
Tags: PSPCLਬਿਜਲੀ ਮੰਤਰੀ ਹਰਭਜਨ ਸਿੰਘ ETOਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ
Share207Tweet129Share52

Related Posts

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026
Load More

Recent News

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.