Transformers and Electric Poles Damaged: ਪੰਜਾਬ ‘ਚ ਬੁੱਧਵਾਰ ਦੇਰ ਰਾਤ ਕਰੀਬ 12 ਵਜੇ ਤੇਜ਼ ਧੂੜ ਭਰੀ ਹਨੇਰੀ ਆਈ। ਕਈ ਥਾਵਾਂ ‘ਤੇ ਮੀਂਹ ਵੀ ਪਿਆ। ਕਈ ਜ਼ਿਲ੍ਹਿਆਂ ਵਿੱਚ ਟਰਾਂਸਫਾਰਮਰ ਅਤੇ ਬਿਜਲੀ ਦੇ ਖੰਭੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਅੰਕੜਿਆਂ ਅਨੁਸਾਰ ਪਟਿਆਲਾ, ਮੋਹਾਲੀ, ਸੰਗਰੂਰ, ਬਰਨਾਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ 1000 ਟਰਾਂਸਫਾਰਮਰ ਨੁਕਸਾਨੇ ਗਏ ਅਤੇ 4000 ਬਿਜਲੀ ਦੇ ਖੰਭੇ ਡਿੱਗ ਗਏ। ਇਸ ਕਾਰਨ ਪਾਵਰਕੌਮ ਨੂੰ 11 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਸੂਬੇ ‘ਚ ਦੇਰ ਰਾਤ ਆਏ ਹਨੇਰੀ ਕਾਰਨ ਸੈਂਕੜੇ ਟਰਾਂਸਫਾਰਮਰ ਅਤੇ ਬਿਜਲੀ ਦੇ ਖੰਭੇ ਨੁਕਸਾਨੇ ਗਏ ਹਨ। ਇਸ ਕਾਰਨ ਰਾਤ ਸਮੇਂ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਵੀਰਵਾਰ ਨੂੰ ਵੀ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵੀਰਵਾਰ ਨੂੰ ਪਾਵਰਕੌਮ ਨੂੰ ਕਰੀਬ 93 ਹਜ਼ਾਰ ਸ਼ਿਕਾਇਤਾਂ ਮਿਲੀਆਂ। ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਹਾਲ ਪਾਵਰਕੌਮ ਲਾਈਨਾਂ ਦੀ ਮੁਰੰਮਤ ਵਿੱਚ ਲੱਗਾ ਹੈ। ਦੂਜੇ ਪਾਸੇ ਜਿਵੇਂ ਹੀ ਮੌਸਮ ਨੇ ਕਰਵਟ ਲਿਆ ਤਾਂ ਦਿਨ ਵੇਲੇ ਬਿਜਲੀ ਦੀ ਮੰਗ ਘਟ ਕੇ 2500 ਮੈਗਾਵਾਟ ਰਹਿ ਗਈ।
ਜ਼ਿਆਦਾਤਰ ਇਲਾਕਿਆਂ ‘ਚ ਬਿਜਲੀ ਠੱਪ
ਦੂਜੇ ਪਾਸੇ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ 50 ਟਰਾਂਸਫਾਰਮਰ ਨੁਕਸਾਨੇ ਗਏ ਤੇ 194 ਬਿਜਲੀ ਦੇ ਖੰਭੇ ਡਿੱਗ ਗਏ ਹਨ। ਜ਼ਿਆਦਾਤਰ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਰਹੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪਾਵਰਕੌਮ ਨੂੰ ਸੂਬੇ ਭਰ ਵਿੱਚੋਂ 93 ਹਜ਼ਾਰ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 9800 ਸ਼ਿਕਾਇਤਾਂ ਇਕੱਲੇ ਲੁਧਿਆਣਾ ਜ਼ਿਲ੍ਹੇ ਵਿੱਚੋਂ ਆਈਆਂ ਹਨ।
ਹਨੇਰੀ ਤੇ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਹੀ ਕਾਰਨ ਹੈ ਕਿ ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਸੂਬੇ ‘ਚ ਬਿਜਲੀ ਦੀ ਮੰਗ ‘ਚ 2500 ਮੈਗਾਵਾਟ ਦੀ ਕਮੀ ਆਈ ਹੈ। ਜਿੱਥੇ ਬੁੱਧਵਾਰ ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 10200 ਮੈਗਾਵਾਟ ਦਰਜ ਕੀਤੀ ਗਈ, ਉਥੇ ਵੀਰਵਾਰ ਨੂੰ ਇਹ 7700 ਮੈਗਾਵਾਟ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h