ਸੋਮਵਾਰ, ਨਵੰਬਰ 17, 2025 08:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਖਾਸ- ‘ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖਿ ਜਾਇ

Sikh 8th Guru Sri Harikrishan Sahib: ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਮਿਲੀ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ।

by ਮਨਵੀਰ ਰੰਧਾਵਾ
ਜੁਲਾਈ 11, 2023
in ਧਰਮ
0

Prakash Purb of Sri Guru Harkrishan Sahib ji: ਸਿੱਖ ਧਰਮ ‘ਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਜਿਹੇ ਲਫਜ਼ਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਹਨ। ਗੁਰੂ ਹਰਿਕ੍ਰਿਸ਼ਨ ਦਾ ਪ੍ਰਕਾਸ਼ 1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜ਼ੇਬ ਦੇ ਅਸਰ-ਰਸੂਖ ਵਿਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖ਼ਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ’ ਕਹਿ ਦਿੱਤਾ ਸੀ, ਜਿਸ ਕਾਰਨ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ।

ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਮਿਲੀ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਰਾਮਰਾਇ ਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁੱਝ ਮਸੰਦਾਂ ਨੂੰ ਆਪਣੇ ਨਾਲ ਜੋੜਿਆ ਅਤੇ ਉਹਨਾਂ ਰਾਹੀਂ ਆਪਣੇ-ਆਪ ਨੂੰ ਗੁਰੂ ਹੋਣ ਦਾ ਦਾਅਵਾ ਕਰਨ ਲੱਗਾ। ਪਰ ਸਿੱਖਾਂ ਨੂੰ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਫੈਸਲੇ ਦਾ ਪਤਾ ਸੀ। ਇਸ ਕਰਕੇ ਰਾਮਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਰਾਮਰਾਇ ਮੂੰਹ ਦੀ ਖਾ ਕੇ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਅਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ‘ਤੇ ਮੇਰਾ ਹੱਕ ਹੈ।

ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਆਉਣ ਦਾ ਸੱਦਾ ਭੇਜਿਆ।

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ।

ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਕਿਸੇ ਵੀ ਤਰ੍ਹਾਂ ਦਿੱਲੀ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਕਿਹਾ ਕਿ ਤੁਸੀਂ ਗੁਰੂ ਸਾਹਿਬ ਨੂੰ ਆਪਣੇ ਘਰ ਸੱਦੋ। ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸ ਰਾਮ ਨੂੰ ਪੰਜਾਹ ਸਵਾਰ ਦੇ ਕੇ ਹਦਾਇਤ ਕੀਤੀ ਕਿ ਕੀਰਤਪੁਰ ਜਾ ਕੇ ਮੇਰੇ ਵੱਲੋਂ ਸਤਿਗੁਰੂ ਜੀ ਨੂੰ ਦਿੱਲੀ ਆਉਣ ਲਈ ਬੇਨਤੀ ਕਰਨੀ ਤੇ ਬੜੇ ਆਦਰ ਸਤਿਕਾਰ ਨਾਲ ਇਸ ਪਾਲਕੀ ਵਿੱਚ ਸਵਾਰ ਕਰਕੇ ਲੈ ਕੇ ਆਉਣਾ।

ਸਤਿਗੁਰੂ ਜੀ ਦੇ ਤੁਰਨ ਸਮੇਂ ਤੱਕ ਸਿੱਖ ਸੰਗਤਾਂ ਦੀ ਭਾਰੀ ਭੀੜ ਬਣ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਹੌਂਸਲਾ ਦਿੱਤਾ। ਫਿਰ ਵੀ ਸੈਂਕੜੇ ਸਿੱਖ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਇਲਾਕੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁੱਝ ਉੱਘੇ ਸਿੱਖਾਂ ਤੋਂ ਬਿਨਾਂ, ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਪੰਜੋਖਰੇ ਵਿੱਚ ਇੱਕ ਪੰਡਿਤ ਲਾਲ ਚੰਦ ਸੀ। ਉਹ ਬਹੁਤ ਖਿਝਿਆ ਹੋਇਆ ਸੀ। ਉਹ ਆਪ ਜੀ ਨੂੰ ਮਿਲਿਆ ਅਤੇ ਕਹਿਣ ਲੱਗਾ ਕਿ, “ਤੁਸੀਂ ਆਪਣੇ ਆਪ ਨੂੰ ਗੁਰੂ ਹਰਿ ਕ੍ਰਿਸ਼ਨ ਅਖਵਾਉਂਦੇ ਹੋ ? ਇਸ ਤਰ੍ਹਾਂ ਆਪ ਸ੍ਰੀ ਕ੍ਰਿਸ਼ਨ ਨਾਲੋਂ ਵੀ ਵੱਡੇ ਬਣਦੇ ਹੋ? ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਲਿਖੀ ਸੀ, ਤੁਸੀਂ ਉਸਦੇ ਅਰਥ ਕਰਕੇ ਹੀ ਵਿਖਾਓ ਅਤੇ ਨਾਲੇ ਸ਼ਾਸ਼ਤਰਾਂ ਦੇ ਅਰਥ ਕਰਨ ਵਿੱਚ ਮੇਰੇ ਨਾਲ ਮੁਕਾਬਲਾ ਕਰ ਲਵੋ।”

ਹੰਕਾਰੀ ਪੰਡਤ ਦੀ ਗੱਲ ਸੁਣ ਕੇ ਸਰਬ-ਕਲਾ ਸਮਰੱਥ ਗੁਰੂ ਜੀ ਨੇ ਉਸਨੂੰ ਕਿਹਾ ਕਿ, “ਅਸੀਂ ਤਾਂ ਰੱਬ ਦੇ ਸੇਵਕ ਹਾਂ। ਵੱਡੇ ਬਣ-ਬਣ ਕੇ ਬਹਿਣਾ ਅਸੀਂ ਨਹੀਂ ਜਾਣਦੇ ਪਰ ਤੁਸੀਂ ਪਿੰਡ ਵਿੱਚੋਂ ਕੋਈ ਵੀ ਬੰਦਾ ਲੈ ਆਓ, ਉਹ ਤੁਹਾਡੇ ਪ੍ਰਸ਼ਨਾਂ ਦੇ ਉੱਤਰ ਦੇ ਕੇ ਤੁਹਾਡੀ ਨਿਸ਼ਾ ਕਰੇਗਾ।

ਪੰਡਤ ਲਾਲ ਚੰਦ ਜਾ ਕੇ ਛੱਜੂ ਨਾਂ ਦੇ ਇੱਕ ਮਹਾਂਮੂਰਖ ਬੰਦੇ ਨੂੰ ਲੈ ਆਇਆ, ਜੋ ਉਸ ਪਿੰਡ ਦਾ ਝਿਊਰ ਸੀ। ਗੁਰੂ ਜੀ ਨੇ ਛੱਜੂ ਦੀਆਂ ਅੱਖਾਂ ਵਿੱਚ ਅੱਖਾਂ ਰਲਾ ਕੇ ਉਸਨੂੰ ਕਿਹਾ ਕਿ, “ਛੱਜੂ ਤੂੰ ਹੁਣ ਧਾਰਮਿਕ ਵਿਦਵਾਨ ਬਣ ਗਿਆ ਹੈਂ। ਇਸ ਪੰਡਤ ਨਾਲ ਸ਼ਾਸਤਰ-ਅਰਥ ਕਰ ਕੇ ਇਸ ਦੀ ਨਿਸ਼ਾ ਕਰ ਦੇ।’

ਫਿਰ ਆਪ ਜੀ ਨੇ ਛੱਜੂ ਦੇ ਸਿਰ ਉੱਤੇ ਆਪਣੀ ਸੋਟੀ ਦਾ ਸਿਰਾ ਰੱਖਿਆ ਅਤੇ ਬ੍ਰਾਹਮਣ ਨੂੰ ਕਿਹਾ ਕਿ, “ਪੁੱਛੋ, ਜੋ ਪੁੱਛਣਾ ਹੈ।” ਪੰਡਤ ਨੇ ਛੱਜੂ ਪਾਸੋਂ ਗੀਤਾ ਦੇ ਔਖੇ ਤੋਂ ਔਖੇ ਵਾਕਾਂ ਦੇ ਅਰਥ ਪੁੱਛੇ ਅਤੇ ਛੱਜੂ ਫਟਾ-ਫਟ ਦੱਸੀ ਗਿਆ। ਲਾਲ ਚੰਦ ਦਾ ਹੰਕਾਰ ਟੁੱਟ ਗਿਆ, ਉਹ ਗੁਰੂ ਜੀ ਦੇ ਚਰਨੀਂ ਢਹਿ ਕੇ ਸਿੱਖ ਬਣ ਗਿਆ। ਸਤਿਗੁਰੂ ਜੀ ਦੀ ਮਹਿਮਾ ਚਾਰੇ ਪਾਸੇ ਹੋਰ ਫੈਲ ਗਈ।

ਜਦੋਂ ਸੰਗਤ ਸਮੇਤ ਆਪ ਦਿੱਲੀ ਪੁੱਜੇ ਤਾਂ ਰਾਜਾ ਜੈ ਸਿੰਘ ਨੇ ਆਪਣੇ ਬੰਗਲੇ ਵਿੱਚ ਉਤਾਰਾ ਕਰਵਾਇਆ। ਉਸ ਜਗ੍ਹਾ ਹੁਣ ਬੰਗਲਾ ਸਾਹਿਬ ਗੁਰੂਦੁਆਰਾ ਸੁਸ਼ੋਭਿਤ ਹੈ। ਰਾਜਾ ਜੈ ਸਿੰਘ ਦੀ ਰਾਣੀ ਦੇ ਦਿਲ ਵਿੱਚ ਗੁਰੂ ਜੀ ਦੀ ਬਾਲਕ ਉਮਰ ਬਾਰੇ ਵਹਿਮ-ਭਰਮ ਕੁੱਝ ਬ੍ਰਾਹਮਣਾਂ ਨੇ ਭਰ ਦਿੱਤਾ। ਰਾਣੀ ਨੇ ਗੁਰੂ ਜੀ ਦੀ ਪਰਖ ਕਰਨੀ ਚਾਹੀ। ਹੋਰ ਕਈ ਅਮੀਰ ਘਰਾਣਿਆਂ ਦੀਆਂ ਜਨਾਨੀਆਂ ਨੂੰ ਆਪਣੇ ਮਹਿਲ ਵਿੱਚ ਬੁਲਾ ਲਿਆ ਤੇ ਮਨ ਵਿੱਚ ਧਾਰ ਲਿਆ ਕਿ ਜੇ ਗੁਰੂ ਸੱਚਾ ਹੈ ਤਾਂ ਇਹਨਾਂ ਸਭਨਾਂ ਨੂੰ ਛੱਡ ਕੇ ਮੇਰੀ ਗੋਦ ਵਿੱਚ ਆ ਕੇ ਬੈਠੇਗਾ।

ਬਾਲ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ, ਹੋਰ ਸਭਨਾਂ ਦੇ ਕੋਲੋਂ ਲੰਘ ਕੇ ਰਾਜਾ ਜੈ ਸਿੰਘ ਦੀ ਰਾਣੀ ਦੀ ਗੋਦ ਵਿੱਚ ਜਾ ਬੈਠੇ। ਰਾਣੀ ਦੀ ਨਿਸ਼ਾ ਹੋ ਗਈ। ਦਿੱਲੀ ਪਹੁੰਚ ਕੇ ਸਤਿਗੁਰੂ ਜੀ ਨੇ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ। ਦਿੱਲੀ ਦੀ ਸੰਗਤ ਰੋਜ਼ ਰਾਜਾ ਜੈ ਸਿੰਘ ਦੇ ਬੰਗਲੇ ਪਹੁੰਚਦੀ। ਸਤਿਸੰਗ ਹੁੰਦਾ ਤੇ ਸੰਗਤਾਂ ਦਰਸ਼ਨ ਕਰਦੀਆਂ। ਰਾਮ ਰਾਇ ਦੇ ਦਾਅਵੇ ਬਾਰੇ ਗੁਰੂ ਜੀ ਨੇ ਬਾਦਸ਼ਾਹ ਨੂੰ ਕਹਿ ਭੇਜਿਆ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ ਹੈ। ਰਾਮ ਰਾਇ ਜੀ ਨੇ ਗੁਰਬਾਣੀ ਦੀ ਤੁਕ ਉਲਟਾਈ ਸੀ ਤੇ ਪਿਤਾ ਗੁਰੂ ਜੀ ਨੇ ਉਸਨੂੰ ਤਿਆਗ ਦਿੱਤਾ। ਇਸ ਵਿੱਚ ਕੋਈ ਵਧੀਕੀ ਨਹੀਂ ਹੋਈ ਅਤੇ ਨਾ ਹੀ ਕਿਸੇ ਨਾਲ ਬੇ-ਇਨਸਾਫ਼ੀ ਹੈ। ਗੁਰੂ ਜੀ ਦੇ ਇਹ ਬਚਨ ਸੁਣ ਕੇ ਬਾਦਸ਼ਾਹ ਨੂੰ ਯਕੀਨ ਹੋ ਗਿਆ ਕਿ ਰਾਮ ਰਾਇ ਜੀ ਨਾਲ ਕੋਈ ਵਧੀਕੀ ਨਹੀਂ ਹੋਈ।

ਔਰੰਗਜ਼ੇਬ ਨੇ ਰਾਮ ਰਾਇ ਨੂੰ ਸੱਤ ਪਿੰਡ ਖੁਰਵੜਾ, ਧਮਵਾਲ, ਚਮਾਧਰੀ, ਦਰਤਨਾਵਲੀ, ਪੰਡਿਤਵਾੜੀ, ਮਿਆਵਲ ਅਤੇ ਰਾਜਪੁਰਾ ਜਾਗੀਰ ਵਜੋਂ ਦੇ ਦਿੱਤੇ। ਇੱਥੇ ਹੀ ਪਿੱਛੋਂ ਡੇਹਰਾਦੂਨ ਵਸਿਆ। ਰਾਮ ਰਾਇ ਆਪਣੀ ਜਾਗੀਰ ਵੱਲ ਚਲਾ ਗਿਆ ਅਤੇ ਆਪਣੀ ਵੱਖਰੀ ਸੰਪ੍ਰਦਾਇ ਬਣਾ ਕੇ ਬੈਠ ਗਿਆ। ਗੁਰੂ ਜੀ ਅਜੇ ਦਿੱਲੀ ਹੀ ਸਨ ਕਿ ਸੰਨ 1664 ਵਿੱਚ ਚੇਚਕ ਦੀ ਬਿਮਾਰੀ ਫੈਲ ਗਈ। ਲੋਕ ਬਿਮਾਰੀ ਕਾਰਨ ਮਰ ਰਹੇ ਸਨ। ਸਭ ਪਾਸੇ ਹਾਹਾਕਾਰ ਮੱਚੀ ਹੋਈ ਸੀ। ਗੁਰੂ ਜੀ ਨੇ ਦੁਖੀ ਗ਼ਰੀਬਾਂ ਦੀ ਸਹਾਇਤਾ ਕਰਨੀ ਸ਼ੁਰੂ ਕਰ ਦਿੱਤੀ। ਦਸਵੰਧ ਦੀ ਭੇਟਾ ਨੂੰ ਇਸੇ ਲਈ ਵਰਤਿਆ ਗਿਆ। ਗੁਰੂ ਜੀ ਆਪਣੀ ਪਰਵਾਹ ਨਾ ਕਰਦਿਆਂ ਪੀੜਤਾਂ ਦੀ ਸੇਵਾ ਵਿੱਚ ਜੁਟ ਗਏ, ਜਿਸਦਾ ਨਤੀਜਾ ਇਹ ਨਿਕਲਿਆ ਕਿ ਇੱਕ ਦਿਨ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਵੀ ਬੜੇ ਜ਼ੋਰ ਦਾ ਬੁਖ਼ਾਰ ਹੋ ਗਿਆ। ਸਤਿਗੁਰੂ ਜੀ ਦੇ ਸਰੀਰ ਉੱਪਰ ਵੀ ਚੇਚਕ ਨਾਂਅ ਦੀ ਬਿਮਾਰੀ ਦੇ ਲੱਛਣ ਦਿਸਣ ਲੱਗੇ।

ਸਤਿਗੁਰੂ ਜੀ ਨੇ ਆਪਣਾ ਜੋਤੀ-ਜੋਤ ਸਮਾਉਣ ਦਾ ਸਮਾਂ ਨੇੜੇ ਜਾਣ ਕੇ ਕੋਲ ਬੈਠੀ ਸਾਰੀ ਸੰਗਤ ਨੂੰ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’। ਜਿਸਦਾ ਭਾਵ ਇਹ ਸੀ ਕਿ ਸਾਡੇ ਪਿੱਛੋਂ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਵਾਲਾ ਮਹਾਂ ਪੁਰਖ ਪਿੰਡ ਬਕਾਲੇ ਵਿੱਚ ਹੈ। ਇਹ ਕਹਿ ਕੇ ਆਪ 30 ਮਾਰਚ, ਸੰਨ 1664 ਨੂੰ ਜੋਤੀ-ਜੋਤ ਸਮਾ ਗਏ। ਜਮਨਾ ਦੇ ਕੰਢੇ, ਜਿਸ ਜਗ੍ਹਾ ਆਪ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ, ਉਸ ਜਗ੍ਹਾ ਹੁਣ ਬਾਲਾ ਸਾਹਿਬ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਜੋਤੀ-ਜੋਤ ਸਮਾਉਣ ਵੇਲੇ ਆਪ ਜੀ ਦੀ ਉਮਰ ਕਰੀਬ ਪੌਣੇ ਕੁ ਅੱਠ ਸਾਲ ਦੀ ਸੀ। ਆਪ ਜੀ ਨੇ ਢਾਈ ਕੁ ਸਾਲ ਹੀ ਗੁਰਿਆਈ ਕੀਤੀ।

ਅਜੋਕੇ ਵਿਦਵਾਨਾਂ ਅਤੇ ਕਈ ਗਲਤ ਸੰਸਥਾਵਾਂ ਦੇ ਅਧੀਨ ਹੋ ਚੁੱਕੇ ਵਿਦਵਾਨਾਂ ਨੇ ਗੁਰੂ ਸਾਹਿਬ ਜੀ ‘ਤੇ ਸਵਾਲ ਕਰਦਿਆਂ ਲਿਖਿਆ ਕਿ ਇੱਕ ਪੰਜ ਸਾਲ ਦਾ ਬਾਲਕ ਕੌਮ ਦੀ ਅਗਵਾਈ ਕਿਵੇਂ ਕਰ ਸਕਦਾ ਹੈ। ਦਰਅਸਲ, ਇਹ ਸਿੱਧੇ ਰੂਪ ਵਿੱਚ ਅਸ਼ਟਮ ਬਲਬੀਰ, ਜਿਨ੍ਹਾਂ ਨੂੰ ਭਾਈ ਨੰਦ ਲਾਲ ਜੀ ਨੇ ਆਪਣੀ ਰਚਨਾ ਦੇ ਵਿੱਚ ਸਲਤਨਤ-ਏ-ਅਸ਼ਟਮ ਕਹਿ ਕੇ ਸੰਬੋਧਨ ਕੀਤਾ ਹੈ, ਨੇ ਲਿਖਿਆ ਕਿ ਅੱਠਵੇਂ ਗੁਰੂ ਦਾ ਰਾਜ, ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਦਰ ਸੁਖਾਵਤ ਦਾ ਐਸਾ ਦਰ ਹੈ ਜਿਹੜਾ ਸਾਰਿਆਂ ਦੇ ਵਾਸਤੇ ਖੁੱਲ੍ਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 8th Guru of SikhsBirth Anniversary of Sri Guru Harikrishna SahibPrakash Purbpro punjabpunjabi newsreligionsikhSri Harikrishna Ji
Share220Tweet137Share55

Related Posts

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਹਰਜੋਤ ਸਿੰਘ ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਦਿੱਤਾ ਸੱਦਾ

ਨਵੰਬਰ 9, 2025

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ : 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਨਵੰਬਰ 8, 2025

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਸਥਾਈ ਸਭਾ ਦੀ ਉਸਾਰੀ 20 ਨਵੰਬਰ ਤੱਕ ਹੋ ਜਾਵੇਗੀ ਪੂਰੀ

ਨਵੰਬਰ 7, 2025

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਨਵੰਬਰ 5, 2025

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025
Load More

Recent News

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

Yamaha XSR 155 ਦੀ ਡਿਲੀਵਰੀ ਭਾਰਤ ‘ਚ ਸ਼ੁਰੂ ! ਜਾਣੋ ਪਹਿਲਾ ਕਿਹੜੇ ਸ਼ਹਿਰ ਵਿੱਚ ਮਿਲੇਗੀ Bike

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.