Preneet Kaur met Narendra Singh Tomar: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੰਗਲਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਨੀਤ ਕੌਰ ਨੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪ੍ਰਨੀਤ ਕੌਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।”
ਨਾਲ ਹੀ ਪ੍ਰਨੀਤ ਕੌਰ ਨੇ ਭਰੋਸਾ ਦਿਵਾਇਆ ਸੀ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h