Preneet Kaur wrote a letter to PM Modi: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ।
ਪੜ੍ਹੋ ਪ੍ਰਨੀਤ ਕੌਰ ਨੇ ਚਿੱਠੀ ‘ਚ ਕੀ ਲਿਖਿਆ
ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।”
ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ, “ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ ‘ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ। ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।”
ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ, ”ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ, ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।”
ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ, “ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h