Prakash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਸ ਦੀ ਦੇਹ ਨੂੰ ਟਰੈਕਟਰ ਵਿਚ ਘਰ ਤੋਂ ਖੇਤ (ਜਿੱਥੇ ਅੰਤਿਮ ਸੰਸਕਾਰ ਹੋਵੇਗਾ) ਲਿਜਾਇਆ ਜਾਵੇਗਾ। ਇਸ ਟਰੈਕਟਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ‘ਤੇ ਫਖਰ-ਏ-ਕੌਮ ਲਿਖਿਆ ਗਿਆ ਹੈ। ਇਸ ਵਿੱਚ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ।
ਇਸ ਦੇ ਨਾਲ ਹੀ ਉਸ ਦਾ ਅੰਤਿਮ ਸੰਸਕਾਰ ਜਿਸ ਮੈਦਾਨ ਵਿੱਚ ਕੀਤਾ ਜਾਣਾ ਹੈ, ਉਸ ਵਿੱਚ ਟੈਂਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਲਈ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ। ਉਨ੍ਹਾਂ ਦੇ ਘਰ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਵੇਖੋ ਅੰਤਿਮ ਵਿਦਾਈ ਦੀਆਂ ਤਸਵੀਰਾਂ…
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h










