President Draupadi Murmu in Amritsar: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚੀ।
ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚਣਗੇ। ਅੰਮ੍ਰਿਤਸਰ ‘ਚ ਉਹ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।
ਦੱਸ ਦਈਏ ਕਿ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੰਗ ਪੱਤਰ ਸੌਂਪੇ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਅਤੇ ਦੂਜਾ ਮੰਗ ਪੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਮਾਨਤਾ ਸਬੰਧੀ ਦਿੱਤਾ।
ਵੇਖੋ SGPC ਵਲੋਂ ਸੋਂਪੇ ਮੰਗ ਪੱਤਰ-
SGPC President Harjinder Singh Dhami handed over two memorandums to President of India Droupadi Murmu Ji, demanding release of Bandi Singhs (Sikh prisoners) & repealing Haryana Sikh Gurdwara Management Act, 2014. pic.twitter.com/JTlgqEj2qC
— Shiromani Gurdwara Parbandhak Committee (@SGPCAmritsar) March 9, 2023
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਕਾਫ਼ਲਾ ਹਰਿਮੰਦਰ ਸਾਹਿਬ ਪਹੁੰਚਿਆ। ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਉਹ ਸਿੱਧਾ ਜਲਿਆਂਵਾਲਾ ਬਾਗ ਪਹੁੰਚੇ। ਜਿੱਥੇ ਉਨ੍ਹਾਂ ਸ਼ਹੀਦਾਂ ਨੂੰ ਨਮਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h