ਅੱਜ ਤੋਂ ਸ਼ੁਰੂ ਹੋ ਰਿਹਾ ਪਾਰਲੀਮੈਂਟ ਇਜਲਾਸ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਸੰਬੋਧਨ
ਕੱਲ੍ਹ ਨੂੰ ਪੇਸ਼ ਹੋਵੇਗਾ ਬਜਟ
ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਸੈਂਟਰਲ ਹਾਲ ਵਿੱਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਇਸ ਭਾਸ਼ਣ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।
Budget Session of Parliament: ਸੰਸਦ ਦਾ ਬਜਟ ਸੈਸ਼ਨ ਮੰਗਲਵਾਰ ਤੋਂ ਸ਼ੁਰੂ ਹੋਵੇਗਾ। ਬਜਟ ਸੈਸ਼ਨ ਦੀ ਸ਼ੁਰੂਆਤ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਇਸ ਸੈਸ਼ਨ ‘ਚ ਮੋਦੀ ਸਰਕਾਰ 1 ਫਰਵਰੀ ਨੂੰ ਆਪਣੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰੇਗੀ।
ਦ੍ਰੋਪਦੀ ਮੁਰਮੂ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਸੈਂਟਰਲ ਹਾਲ ‘ਚ ਪਹਿਲੀ ਵਾਰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰੇਗੀ। ਇਸ ਤੋਂ ਤੁਰੰਤ ਬਾਅਦ ਅੱਜ ਮੰਗਲਵਾਰ ਨੂੰ ਹੀ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।ਸੈਸ਼ਨ ਦੇ ਪਹਿਲੇ ਹਿੱਸੇ ‘ਚ 13 ਫਰਵਰੀ ਤੱਕ ਸੰਸਦ ਦੇ ਦੋਹਾਂ ਸਦਨਾਂ ‘ਚ ਰਾਸ਼ਟਰਪਤੀ ਦੇ ਭਾਸ਼ਣ ਅਤੇ ਆਮ ਬਜਟ ‘ਤੇ ਚਰਚਾ ਹੋਵੇਗੀ।
ਇਸ ਦੌਰਾਨ ਪ੍ਰਧਾਨ ਮੰਤਰੀ ਸੰਬੋਧਨ ‘ਤੇ ਚਰਚਾ ਦਾ ਜਵਾਬ ਦੇਣਗੇ। ਪਹਿਲੇ ਹਿੱਸੇ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਕੋਈ ਬਿੱਲ ਪੇਸ਼ ਜਾਂ ਪਾਸ ਨਹੀਂ ਕੀਤਾ ਜਾਵੇਗਾ। 13 ਮਾਰਚ ਤੋਂ 6 ਅਪ੍ਰੈਲ ਤੱਕ ਦੂਜੇ ਭਾਗ ਦੌਰਾਨ ਵਿਧਾਨਕ ਕੰਮਕਾਜ ਦਾ ਨਿਪਟਾਰਾ ਕੀਤਾ ਜਾਵੇਗਾ। ਸੈਸ਼ਨ ਦੇ ਦੂਜੇ ਭਾਗ ‘ਚ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ‘ਤੇ ਚਰਚਾ ਦਾ ਜਵਾਬ ਦੇਣਗੇ।