ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਲੰਧਰ ਦੌਰੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਸ਼ਟਰਪਤੀ ਮੁਰਮੂ ਦਾ ਅੱਜ ਜਲੰਧਰ ਦੌਰਾ ਸੀ ਜੋ ਕਿ ਰੱਦ ਕਰ ਦਿੱਤਾ ਗਿਆ ਹੈ।
ਰਿਪੋਰਟਾਂ ਅਨੁਸਾਰ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਜਿਸ ਦਾ ਮੁੱਖ ਕਾਰਨ ਅੰਮ੍ਰਿਤਸਰ ਤੋਂ ਉਨ੍ਹਾਂ ਦੀ ਉਡਾਣ ਦਾ ਉਡਾਣ ਭਰਨ ਵਿੱਚ ਅਸਮਰੱਥ ਹੋਣਾ ਦੱਸਿਆ ਜਾ ਰਿਹਾ ਹੈ। ਉਡਾਣ ਭਰਨ ਦੀ ਅਸਮਰਥਾ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ।
ਅੱਜ ਰਾਸ਼ਟਰਪਤੀ ਮੁਰਮੂ ਦਾ ਜਲੰਧਰ ‘ਚ ਐਨਆਈਟੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਾ ਤੈਅ ਸੀ। ਪਰ ਖਰਾਬ ਮੌਸਮ ਕਾਰਨ ਉਹ ਸਮਾਰੋਹ ਵਿੱਚ ਸ਼ਾਮਲ ਨਹੀਂ ਹੋ ਸਕੇ।







