ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਸਮੇਤ ਵੱਖ-ਵੱਖ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮੁੱਦੇ ‘ਤੇ ‘ਇਕ ਰਾਸ਼ਟਰ, ਇਕ ਚੋਣ’ ‘ਤੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਇਹ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤੀ ਗਈ ਹੈ।
ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਰਾਸ਼ਟਰਪਤੀ ਭਵਨ ਵਿੱਚ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਕਮੇਟੀ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਆਪਣੀ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ। ਰਿਪੋਰਟ 18,626 ਪੰਨਿਆਂ ਦੀ ਹੈ। ਇਹ ਪਿਛਲੇ 191 ਦਿਨਾਂ ਵਿੱਚ ਹਿੱਸੇਦਾਰਾਂ, ਮਾਹਰਾਂ ਅਤੇ ਖੋਜ ਕਾਰਜਾਂ ਨਾਲ ਵਿਆਪਕ ਸਲਾਹ-ਮਸ਼ਵਰੇ ਦਾ ਨਤੀਜਾ ਹੈ।