ਰਾਸ਼ਟਰਪਤੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਉਪਰੰਤ ਹੀ , ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵੋਟਿੰਗ 18 ਜੁਲਾਈ ਨੂੰ ਹੋਵੇਗੀ ।ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ 29 ਜੂਨ ਤੱਕ ਨਾਮਜ਼ਦਗੀਆਂ ਭਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 30 ਜੂਨ ਨੂੰ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਤਰੀਕ 2 ਜੁਲਾਈ ਹੈ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਅੱਜ 11 ਨਾਮਜ਼ਦਗੀਆਂ ਦਾਖ਼ਲ ਹੋਈਆਂ ਜਿਨ੍ਹਾਂ ਵੱਚੋਂ ਇੱਕ ਰੱਦ ਹੋ ਗਈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ। ਰਾਸ਼ਟਰਪਤੀ ਦੀ ਚੋਣ ਮੈਂਬਰਾਂ ਦੇ ਇਲੈਕਟੋਰਲ ਕਾਲਜ ਵੱਲੋਂ ਕੀਤੀ ਜਾਂਦੀ ਹੈ, ਜਿਸ ਵਿੱਚ ਸੰਸਦ ਦੇ ਦੋਹਾਂ ਸਦਨਾਂ ਦੇ ਚੁਣੇ ਹੋਏ ਮੈਂਬਰ ਅਤੇ ਦਿੱਲੀ ਤੇ ਯੂਟੀ ਪੁੱਡੂਚੇਰੀ ਸਣੇ ਸਾਰੀਆਂ ਵਿਧਾਨ ਸਭਾਵਾਂ ਦੇ ਚੁਣੇ ਹੋਏ ਮੈਂਬਰ ਸ਼ਾਮਲ ਹੁੰਦੇ ਹਨ।
ਰਾਜ ਸਭਾ ਅਤੇ ਲੋਕ ਸਭਾ ਜਾਂ ਸੂਬੇ ਦੀਆਂ ਵਿਧਾਨ ਸਭਾਵਾਂ ਦੇ ਨਾਮਜ਼ਦ ਮੈਂਬਰ ਇਲੈਕਟੋਰਲ ਕਾਲਜ ਵਿੱਚ ਸ਼ਾਮਲ ਹੋਣ ਦੇ ਯੋਗ ਨਹੀਂ ਹਨ,ਚੋਣਾਂ ਵਿੱਚ ਭਾਗ ਲੈਣ ਦੇ ਹੱਕਦਾਰ ਨਹੀਂ ਹੁੰਦੇ। ਕੌਂਸਲਾਂ ਦੇ ਮੈਂਬਰ ਵੀ ਰਾਸ਼ਟਰਪਤੀ ਚੋਣਾਂ ਲਈ ਵੋਟਰ ਨਹੀਂ ਹੁੰਦੇ ਹਨ। ਵੋਟਿੰਗ ਸੰਸਦ ਭਵਨ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਹੋਵੇਗੀ ਜਦਕਿ ਵੋਟਾਂ ਦੀ ਗਿਣਤੀ ਦਿੱਲੀ ਵਿੱਚ ਹੋਵੇਗੀ।
ਰਾਜਨਾਥ ਸਿੰਘ ਤੇ ਭਾਜਪਾ ਪ੍ਰਧਾਨ ਜੇ.ਪੀ.ਨੱਢਾ ਦੀ ਜ਼ਿੰਮੇਵਾਰੀ ਲਾਈ
ਇਥੇ ਇਹ ਵੀ ਜਿਕਰਯੋਗ ਹੈ ਕਿ ਭਾਜਪਾ ਨੇ ਰਾਸ਼ਟਰਪਤੀ ਉਮੀਦਵਾਰ ਬਾਰੇ ਸਹਿਮਤੀ ਬਣਾਉਣ ਬਾਰੇ ਹੋਰਨਾਂ ਪਾਰਟੀਆਂ ਨਾਲ ਸਲਾਹ ਮਸ਼ਵਰੇ ਲਈ ਰਾਜਨਾਥ ਸਿੰਘ ਤੇ ਭਾਜਪਾ ਪ੍ਰਧਾਨ ਜੇ.ਪੀ.ਨੱਢਾ ਦੀ ਜ਼ਿੰਮੇਵਾਰੀ ਲਾਈ ਹੈ। ਮਿਲੀ ਜਾਣਕਾਰੀ ਅਨੁਸਾਰ ਨੱਢਾ ਵੀ ਹੋਰਨਾਂ ਪਾਰਟੀਆਂ ਦੇ ਆਗੂਆਂ ਦੇ ਸੰਪਰਕ ਵਿਚ ਹਨ।ਪਹਿਲਾਂ ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਵਿਰੋਧੀ ਪਾਰਟੀਆਂ ਦਾ ਸਾਂਝਾ ਉਮੀਦਵਾਰ ਬਣਨ ਦੀ ਪੇਸ਼ਕਸ਼ ਨੂੰ ਅੱਜ ਮੁੜ ਨਾਂਹ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਆਰਐਸਪੀ ਨੇਤਾ ਐਨਕੇ ਪ੍ਰੇਮਚੰਦਰਨ ਨੇ ਕਿਹਾ, “ਸਭ ਨੇ ਸਹਿਮਤੀ ਦਿੱਤੀ ਕਿ ਇੱਕ ਸਾਂਝਾ ਉਮੀਦਵਾਰ ਹੋਣਾ ਚਾਹੀਦਾ ਹੈ, ਮਮਤਾ ਬੈਨਰਜੀ ਨੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਫਾਰੂਕ ਅਬਦੁੱਲਾ ਦੇ ਨਾਵਾਂ ਦਾ ਪ੍ਰਸਤਾਵ ਦਿੱਤਾ ਜਦੋਂ ਸ਼੍ਰੀ ਪਵਾਰ ਨੇ ਸਾਡੀ ਸਮੂਹਿਕ ਮੰਗ ਨੂੰ ਨਾਂਹ ਕਿਹਾ,ਆਰਐਸਪੀ ਨੇਤਾ ਐਨਕੇ ਪ੍ਰੇਮਚੰਦਰਨ ਨੇ ਕਿਹਾ।
ਸੂਤਰਾਂ ਅਨੁਸਾਰ ਖੱਬੇ ਪੱਖੀ ਨੇਤਾ ਸੀਪੀਐਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੀਪੀਆਈ ਜਨਰਲ ਸਕੱਤਰ ਡੀ ਰਾਜਾ ਦੂਰ ਰਹੇ ਪਰ ਆਪਣੇ ਨੁਮਾਇੰਦੇ ਭੇਜੇ।