ਸ਼ਨੀਵਾਰ, ਅਕਤੂਬਰ 17, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

by Gurjeet Kaur
ਅਕਤੂਬਰ 11, 2023
in ਪੰਜਾਬ
0
ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
 
 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
 
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।
 
ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।
Tags: pro punjab tvpunjabPunjab Vigilance beureopunjabi newsਪੰਜਾਬ ਵਿਜੀਲੈਂਸ ਬਿਊਰੋਵਿਜੀਲੈਂਸ ਬਿਊਰੋ
Share205Tweet128Share51

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.