ਮੰਗਲਵਾਰ, ਅਕਤੂਬਰ 27, 2026 12:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਗ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ ਪਰ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਿਸੇ ਹੋਰ ਦੇਸ਼ ਦੇ ਮੁਖੀ ਨੇ ਆਪਣੇ ਨਾਗਰਿਕਾਂ ਨੂੰ ਇਸ ਤਰ੍ਹਾਂ ਬੱਚਤ ‘ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਨਹੀਂ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਮਈ 17, 2026
in Featured, Featured News, ਕੇਂਦਰ, ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ ‘ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ ‘ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।” ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ ‘ਤੇ ਲਗਾਤਾਰ ਵਿਦੇਸ਼ੀ ਦੌਰੇ ਕਰ ਰਹੇ ਹਨ।

ਭਾਖੜਾ ਦੇ ਪਾਣੀ ਦੀ ਵੰਡ ਦੇ ਸੰਵੇਦਨਸ਼ੀਲ ਮੁੱਦੇ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਾਲ ਹੀ ਵਿੱਚ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਹਰ ਕੀਮਤ ‘ਤੇ ਆਪਣੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੇ ਕਾਨੂੰਨੀ ਤੌਰ ‘ਤੇ ਨਿਰਧਾਰਤ ਕੋਟੇ ਅਨੁਸਾਰ ਹੀ ਪਾਣੀ ਮਿਲੇਗਾ ਅਤੇ ਇਹ ਪਾਣੀ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਨਹੀਂ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕਿਸੇ ਵੀ ਦਬਾਅ ਹੇਠ ਆਪਣੇ ਪਾਣੀ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ।” ਉਨ੍ਹਾਂ ਅੱਗੇ ਕਿਹਾ ਕਿ ਪਾਣੀ ਪੰਜਾਬ ਨਾਲ ਭਾਵਨਾਤਮਕ ਤੌਰ ‘ਤੇ ਜੁੜਿਆ ਹੋਇਆ ਹੈ ਅਤੇ ਇਹ ਸੂਬੇ ਦੀ ਆਰਥਿਕਤਾ ਅਤੇ ਖੇਤੀਬਾੜੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਹਰ ਬੂੰਦ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਦੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਅਤੇ ਖੇਤੀਬਾੜੀ ‘ਤੇ ਨਿਰਭਰ ਕਿਸਾਨਾਂ ਤੇ ਪੇਂਡੂ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਥਾਨਕ ਇਕਾਈਆਂ ਦੀਆਂ ਅਗਾਮੀ ਚੋਣਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਰਕਾਰ ਦਾ ਜ਼ੋਰਦਾਰ ਸਮਰਥਨ ਕਰ ਰਹੇ ਹਨ ਕਿਉਂਕਿ ਜ਼ਮੀਨੀ ਪੱਧਰ ‘ਤੇ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋ ਰਿਹਾ ਹੈ, ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋ ਰਿਹਾ ਹੈ, ਸੜਕਾਂ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ ਅਤੇ ਸੂਬੇ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਲਈ ਕਰੋੜਾਂ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਲਾਂ ਦੇ ਰਾਜਨੀਤਿਕ ਪਤਨ ਅਤੇ ਲੋਕਾਂ ਦੀਆਂ ਉਮੀਦਾਂ ਟੁੱਟਣ ਕਾਰਨ ਲਗਾਤਾਰ ਜਨਤਕ ਸਮਰਥਨ ਅਤੇ ਭਰੋਸੇਯੋਗਤਾ ਗੁਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਅਕਾਲੀਆਂ ‘ਤੇ ਪਹਿਲਾ ਵਾਂਗ ਭਰੋਸਾ ਨਹੀਂ ਰਿਹਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਹਰ ਪੰਜਾਬੀ ਅਤੇ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ, ਅਕਾਲੀਆਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਪਾਪਾਂ ਲਈ ਕਦੇ ਮੁਆਫ ਨਹੀਂ ਕਰਨਗੇ।

Tags: cm bhagwant mannlatest newspm narendra modipro punjab tv
Share206Tweet129Share51

Related Posts

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026
Load More

Recent News

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.