Prime Minister Narendra Modi will come to Punjab today : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 9 ਸਤੰਬਰ ਦਿਨ ਮੰਗਲਵਾਰ ਨੂੰ ਗੁਰਦਾਸਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੰਜਾਬ ਆਉਣਗੇ। ਪੀਐੱਮ ਮੋਦੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਪੀੜਤਾਂ ਨਾਲ ਮਿਲਕੇ ਹਲਾਤਾਂ ਦੀ ਸਮੀਖਿਆ ਕਰਨਗੇ।
Prime Minister Narendra Modi will come to Punjab today
ਇਸ ਦੇ ਨਾਲ ਹੀ ਹਿਮਾਚਲ ਦੇ ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਉਹ ਧਰਮਸ਼ਾਲਾ, ਕਾਂਗੜਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੋਵੇਂ ਰਾਜ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਹੜ੍ਹਾਂ ਲਈ ਇੱਕ ਵੱਡੇ ਵਿਸ਼ੇਸ਼ ਪੈਕੇਜ ਦੀ ਉਮੀਦ ਕਰ ਰਹੇ ਹਨ। ‘ਆਪ’ ਸਰਕਾਰ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ।