Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ।
ਇਸ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ ਸਿੰਘ, ਵਾਸੀ ਪਿੰਡ ਦੁਲਚੀ ਕੇ, ਜਿਲਾ ਫਿਰੋਜਪੁਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਸਮੇਤ ਡਿਵੀਜਨਲ ਰੇਲਵੇਜ ਮੈਨੇਜਰ, ਫਿਰੋਜਪੁਰ ਵਿਖੇ ਤਾਇਨਾਤ ਰਵੀ ਮਲਹੋਤਰਾ, ਹੈੱਡ ਕਲਰਕ ਅਤੇ ਜੋਗਿੰਦਰ ਸਿੰਘ ਕਲਰਕ ਵਿਰੁੱਧ ਪਿੰਡ ਅਲੀ ਕੇ, ਜ਼ਿਲਾ ਫਿਰੋਜਪੁਰ ਦੇ ਵਸਨੀਕ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਰੇਲਵੇ ਮੁਲਾਜ਼ਮਾਂ ਨੇ ਦਲਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਉਸਦੇ ਦੋ ਪੁੱਤਰਾਂ ਨੂੰ ਰੇਲਵੇ ਵਿੱਚ ਭਰਤੀ ਕਰਵਾਉਣ ਦੇ ਨਾਮ ਹੇਠ 9 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਜਾਅਲੀ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਸੌਂਪ ਦਿੱਤੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਹੁਣ ਇਸ ਸਬੰਧੀ ਬਾਕੀ ਰਹਿੰਦੇ ਕੰਮ ਨੂੰ ਅੰਜਾਮ ਦੇਣ ਲਈ 20,000 ਰੁਪਏ ਹੋਰ ਮੰਗ ਰਿਹਾ ਹੈ ਤੇ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਮੰਗਲਵਾਰ ਨੂੰ ਉਕਤ ਦੋਸ਼ੀ ਦਲਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h