Recruitment in PSPCL: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀਐਸਪੀਸੀਐਲ ਵਿੱਚ ਗਰੁੱਪ ਏ, ਬੀ ਅਤੇ ਸੀ ਵੱਖ-ਵੱਖ 2424 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਨੇੜ ਭਵਿੱਖ ‘ਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ‘ਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਨੇ ਨਵੀਂਆਂ 2424 ਅਸਾਮੀਆਂ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 02 ਅਸਿਸਟੈਂਟ ਮੈਨੇਜਰ (ਆਈ.ਟੀ., ਗਰੁੱਪ ਏ), 36 ਜੂਨੀਅਰ ਇਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐਲ.ਡੀ.ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
Power Minister @AAPHarbhajan said that the recruitment process against various 2424 posts in PSPCL has been completed & the appointment letters would be handed over soon & said that Power Dept. has given regular employment to 1397 youth during the last year. pic.twitter.com/joAHPUBtUT
— Government of Punjab (@PunjabGovtIndia) March 26, 2023
ਬਿਜਲੀ ਮੰਤਰੀ ਨੇ ਬੀਤੇ ਸਾਲ ਦੌਰਾਨ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 26 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰੀਕਲ), 05 ਅਸਿਸਟੈਂਟ ਮੈਨੇਜਰ (ਆਈਟੀ), 85 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ), 14 ਜੂਨੀਅਰ ਇੰਜੀਨੀਅਰ (ਸਿਵਲ), 294 ਏ.ਐਸ.ਐਸ.ਏ., 08 ਇਲੈਕਟ੍ਰੀਸ਼ਨ (ਗਰੇਡ-2), 08 ਅਸਿਸਟੈਂਟ ਲਾਈਨਮੈਨ, 03 ਸੁਪਰਡੰਟ (ਡਵੀਜ਼ਨਲ ਅਕਾਊਂਟਸ), 25 ਰੈਵੇਨਿਊ ਅਕਾਊਂਟੈਂਟ, 677 ਐਲ.ਡੀ.ਸੀ./ਕਲਰਕ, 60 ਸੇਵਾਦਾਰ/ਚੌਂਕੀਦਾਰ (ਤਰਸ ਦੇ ਆਧਾਰ ‘ਤੇ) 38 ਐਲਡੀਸੀ (ਤਰਸ ਦੇ ਆਧਾਰ ‘ਤੇ) ਅਤੇ 95 ਆਰਟੀਐਮ ਆਦਿ ਨੂੰ ਭਰਤੀ ਕੀਤਾ ਗਿਆ ਹੈ।
ਹਰਭਜਨ ਸਿੰਘ ਈਟੀਓ ਨੇ ਅੱਗੇ ਦੱਸਿਆ ਕਿ ਬੀਤੇ ਇੱਕ ਸਾਲ ਦੌਰਾਨ ਸੂਬੇ ਦੇ ਲਗਭੱਗ 27 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਯੋਗਤਾ ਅਤੇ ਨਿਰੋਲ ਮੈਰਿਟ ਦੇ ਅਧਾਰ ‘ਤੇ ਮੁਹੱਈਆਂ ਕਰਵਾਈਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h