Posts of Anganwadi Workers and Helpers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਆਂਗਣਵਾੜੀ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਂਗਣਵਾੜੀ ਵਰਕਰਾਂ (ਮੇਨ), ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ www.sswcd.punjab.gov.in ਅਤੇ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ ‘ਤੇ ਉਪਲੱਬਧ ਹੈ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Social Security, Women and Child Development Minister Dr. Baljit Kaur informed that the process of filling the posts of 1016 Anganwadi Workers (Main), 129 Mini Anganwadi Workers and 4569 Anganwadi Helpers has been started by Social Security, Women & Child Development Department. pic.twitter.com/aFOMp3Nd9N
— Government of Punjab (@PunjabGovtIndia) February 20, 2023
ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਵੱਲੋਂ ਬਿਨੈਪੱਤਰ ਕੇਵਲ ਇਲਾਕੇ ਨਾਲ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ (ਆਫ਼ਲਾਈਨ ਵਿਧੀ ) ਰਾਹੀਂ 9 ਮਾਰਚ 2023 ਨੂੰ ਸ਼ਾਮ 5:00 ਵਜੇ ਤੱਕ ਭੇਜੇ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h