ਸ਼ਨੀਵਾਰ, ਸਤੰਬਰ 13, 2025 10:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਸਮੁੱਚੀ ਪ੍ਰਕਿਰਿਆ ਨੂੰ ਇੱਕ ਹਫ਼ਤੇ ‘ਚ ਕੀਤਾ ਜਾਵੇਗਾ ਮੁਕੰਮਲ- ਖੁਰਾਕ ਤੇ ਸਿਵਲ ਸਪਲਾਈਜ਼ ਪ੍ਰਮੁੱਖ ਸਕੱਤਰ

Punjab Government: ਪ੍ਰਮੁੱਖ ਸਕੱਤਰ ਨੇ ਮਲੇਰਕੋਟਲਾ, ਧੂਰੀ ਤੇ ਰਾਜਪੁਰਾ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਢੰਗ ਨਾਲ ਝੋਨੇ ਦਾ ਇੱਕ-ਇੱਕ ਦਾਣਾ ਖਰੀਦੇਗੀ।

by propunjabtv
ਨਵੰਬਰ 1, 2022
in Featured News, ਪੰਜਾਬ
0

Paddy Procurement: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ (Rahul Bhandari) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਿਚ ਸੂਬਾ ਸਰਕਾਰ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ ਨੇ ਮਲੇਰਕੋਟਲਾ, ਧੂਰੀ ਤੇ ਰਾਜਪੁਰਾ ਦੀਆਂ ਦਾਣਾ ਮੰਡੀਆਂ (Punjab grain markets) ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਢੰਗ ਨਾਲ ਝੋਨੇ ਦਾ ਇੱਕ-ਇੱਕ ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਾਣਾ ਮੰਡੀਆਂ ਤੋਂ ਫਸਲ ਨੂੰ ਬਿਨਾਂ ਕਿਸੇ ਦਿੱਕਤ ਤੋਂ ਚੁੱਕਣ ਲਈ ਪੁਖਤਾ ਇੰਤਜ਼ਾਮ ਕੀਤੇ ਹਨ। ਭੰਡਾਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਲਈ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਸਮੁੱਚੀ ਪ੍ਰਕਿਰਿਆ ਨੂੰ ਇੱਕ ਹਫ਼ਤੇ ‘ਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤੱਕ 118.83 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 116.12 ਲੱਖ ਮੀਟਰਕ ਟਨ ਫਸਲ ਖਰੀਦੀ ਜਾ ਚੁੱਕੀ ਹੈ ਅਤੇ ਇਸ ਚੋਂ 93.54 ਲੱਖ ਮੀਟਰਕ ਟਨ ਫਸਲ ਨੂੰ ਮੰਡੀਆਂ ਚੋਂ ਚੁੱਕਿਆ ਵੀ ਜਾ ਚੁੱਕਾ ਹੈ। ਭੰਡਾਰੀ ਨੇ ਕਿਹਾ ਕਿ ਹੁਣ ਤੱਕ ਫਸਲ ਵੇਚ ਚੁੱਕੇ ਕਿਸਾਨਾਂ ਦੇ ਖਾਤਿਆਂ ਵਿਚ 20,085 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਖਰੀਦ ਕਾਰਜਾਂ ਤੋਂ ਇਲਾਵਾ ਫਸਲ ਦੀ ਢੋਆ-ਢੋਆਈ ਅਤੇ ਭੰਡਾਰਨ ਲਈ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ 1806 ਅਨਾਜ ਮੰਡੀਆਂ ਨੋਟੀਫਾਈ ਕਰਨ ਦੇ ਨਾਲ-ਨਾਲ 579 ਕੱਚੇ ਫੜ੍ਹ ਵੀ ਨੋਟੀਫਾਈ ਕੀਤੇ ਗਏ ਹਨ। ਭੰਡਾਰੀ ਨੇ ਕਿਹਾ ਕਿ ਸਾਰੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਉਨ੍ਹਾਂ ਦੀਆਂ ਏਜੰਸੀਆਂ ਨੂੰ ਅਲਾਟ ਹੋਏ ਖ਼ਰੀਦ ਕੋਟੇ ਮੁਤਾਬਕ ਝੋਨੇ ਦੀ ਤੁਰੰਤ ਚੁਕਾਈ ਯਕੀਨੀ ਬਣਾਉਣ ਲਈ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਨਿੱਜੀ ਤੌਰ ਉਤੇ ਕਰਨ ਲਈ ਕਿਹਾ ਗਿਆ ਹੈ।

ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਚੋਂ ਕਿਸਾਨਾਂ ਦੀ ਇੱਕ ਵੀ ਸ਼ਿਕਾਇਤ ਨਹੀਂ ਆਈ। ਉਨ੍ਹਾਂ ਕਿਹਾ ਕਿ ਜਿਣਸ ਦੀ ਬਰਬਾਦੀ ਰੋਕਣ ਲਈ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਭੰਡਾਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਗੱਲ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਆਪਣੀ ਉਪਜ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਪ੍ਰਮੁੱਖ ਸਕੱਤਰ ਨੇ ਮਾਲੇਰਕੋਟਲਾ ਵਿੱਚ ਸੇਵਾ ਕੇਂਦਰ ਤੇ ਆਮ ਆਦਮੀ ਕਲੀਨਿਕ ਦਾ ਵੀ ਜਾਇਜ਼ਾ ਲਿਆ। ਸੇਵਾ ਕੇਂਦਰਾਂ ਤੇ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਥਾਵਾਂ ਤੋਂ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭੰਡਾਰੀ ਨੇ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪ੍ਰਮੁੱਖ ਸਕੱਤਰ ਨੇ ਸੇਵਾ ਕੇਂਦਰ ਤੇ ਆਮ ਆਦਮੀ ਕਲੀਨਿਕ ਵਿੱਚ ਹਾਜ਼ਰ ਲੋਕਾਂ ਨਾਲ ਵਿਸਤਾਰ ਵਿੱਚ ਗੱਲਬਾਤ ਵੀ ਕੀਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਵਿਆਪਕ ਹੁੰਗਾਰਾ ਮਿਲਿਆ ਹੈ ਅਤੇ ਇਸ ਕਲੀਨਿਕ ਵਿੱਚ ਰੋਜ਼ਾਨਾ 125 ਤੋਂ ਵੱਧ ਮਰੀਜ਼ ਇਲਾਜ ਲਈ ਪੁੱਜ ਰਹੇ ਹਨ।

ਇਸ ਦੌਰਾਨ ਲੋਕਾਂ ਨੇ ਭੰਡਾਰੀ ਨੂੰ ਅਪੀਲ ਕੀਤੀ ਕਿ ਮਾਲੇਰਕੋਟਲਾ ਵਿੱਚ ਅਜਿਹੇ ਚਾਰ ਹੋਰ ਕਲੀਨਿਕ ਖੋਲ੍ਹੇ ਜਾਣ। ਭੰਡਾਰੀ ਨੇ ਕਲੀਨਿਕ ਤੇ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ ਅਤੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਜਨਤਾ ਦੀ ਭਲਾਈ ਲਈ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ।

Tags: bhagwan mannFood and Civil Supplies DepartmentPaddy Liftingpaddy procurementpro punjab tvPunjab Dana Mandispunjab governmentpunjab news
Share207Tweet129Share52

Related Posts

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਅੰਮ੍ਰਿਤਸਰ ਅਦਾਲਤ ‘ਚ ਪੁਲਿਸ ਕਾਂਸਟੇਬਲ ਨਾਲ ਹੱ/ਥੋਪਾ/ਈ ਕਰਨ ਵਾਲੀ ਔਰਤ ਖਿਲਾਫ਼ FIR

ਸਤੰਬਰ 13, 2025

ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਚੱਲੀਆਂ ਗੋ*ਲੀ*ਆਂ, ਭਤੀਜੇ ‘ਤੇ ਹੀ ਲੱਗੇ ਗੰਭੀਰ ਇਲਜ਼ਾਮ

ਸਤੰਬਰ 13, 2025

ਅਡਾਨੀ ਪਾਵਰ ਦਾ ਬਿਹਾਰ ‘ਚ ਵੱਡਾ ਨਿਵੇਸ਼, 2400 MW ਦਾ ਲੱਗੇਗਾ ਪਾਵਰ ਪਲਾਂਟ

ਸਤੰਬਰ 13, 2025

OPPO F31 5G ਸਮਾਰਟਫੋਨ ਸੀਰੀਜ਼ 15 ਸਤੰਬਰ ਨੂੰ ਹੋਵੇਗੀ ਲਾਂਚ, ਮਿਲਣਗੇ ਕਈ ਸ਼ਾਨਦਾਰ ਫੀਚਰਸ

ਸਤੰਬਰ 13, 2025

ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਸਤੰਬਰ 13, 2025
Load More

Recent News

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਅੰਮ੍ਰਿਤਸਰ ਅਦਾਲਤ ‘ਚ ਪੁਲਿਸ ਕਾਂਸਟੇਬਲ ਨਾਲ ਹੱ/ਥੋਪਾ/ਈ ਕਰਨ ਵਾਲੀ ਔਰਤ ਖਿਲਾਫ਼ FIR

ਸਤੰਬਰ 13, 2025

ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਚੱਲੀਆਂ ਗੋ*ਲੀ*ਆਂ, ਭਤੀਜੇ ‘ਤੇ ਹੀ ਲੱਗੇ ਗੰਭੀਰ ਇਲਜ਼ਾਮ

ਸਤੰਬਰ 13, 2025

ਅਡਾਨੀ ਪਾਵਰ ਦਾ ਬਿਹਾਰ ‘ਚ ਵੱਡਾ ਨਿਵੇਸ਼, 2400 MW ਦਾ ਲੱਗੇਗਾ ਪਾਵਰ ਪਲਾਂਟ

ਸਤੰਬਰ 13, 2025

OPPO F31 5G ਸਮਾਰਟਫੋਨ ਸੀਰੀਜ਼ 15 ਸਤੰਬਰ ਨੂੰ ਹੋਵੇਗੀ ਲਾਂਚ, ਮਿਲਣਗੇ ਕਈ ਸ਼ਾਨਦਾਰ ਫੀਚਰਸ

ਸਤੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.