ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ‘ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ, ਨਵੀਂ ਦਿੱਲੀ’ ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਉਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਨਾਲ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਪਾਬੰਦੀ ਲਗਾਈ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ‘ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ, ਨਵੀਂ ਦਿੱਲੀ’ ਵੱਲੋਂ 15 ਫਰਵਰੀ ਤੋਂ 05 ਅਪ੍ਰੈਲ, 2023 ਤੱਕ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਵੱਖ ਵੱਖ ਸਕੂਲਾਂ ਵਿਚ ਲਈਆਂ ਜਾ ਰਹੀਆਂ ਹਨ। ਇਸ ਲਈ ਜ਼ਿਲ੍ਹਾ ਮਾਨਸਾ ਵਿਖੇ ਐਸ.ਡੀ.ਕੇ.ਐਲ. ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਮਾਨਸਾ, ਲਾਲਾ ਏ ਦਾਸ ਮੈਮੋਰੀਅਲ ਡੀ.ਏ.ਵੀ. ਪਬਲਿਕ ਸਕੂਲ ਮਾਨਸਾ, ਮੀਰਾ ਪਬਲਿਕ ਸਕੂਲ ਸਰਦੂਲੇਵਾਲਾ, ਗਰੀਨ ਲੈਂਡ ਡੇਅ ਬੋਰਡਿੰਗ ਪਬਲਿਕ ਸਕੂਲ ਬਰੇਟਾ, ਐਨ.ਆਰ.ਐਮ.ਐਚ.ਐਚ. ਕੋਨਵੈਂਟ ਪਬਲਿਕ ਸਕੂਲ ਬੁਢਲਾਡਾ, ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਵਾਲਾ, ਦਾ ਕੈਂਬਰੇਜ ਸਕੂਲ ਸਿਰਸਾ ਰੋਡ ਨੰਗਲ ਖ਼ੁਰਦ, ਸਰਵਹਿਤਕਾਰੀ ਵਿੱਦਿਆ ਮੰਦਰ ਮੂਲਾ ਸਿੰਘ ਵਾਲਾ, ਸ੍ਰ ਚੇਤਨ ਸਿੰਘ ਸਰਵਹਿਤਕਾਰੀ ਐਸ.ਐਸ. ਵਿੱਦਿਆ ਮੰਦਿਰ ਮਾਨਸਾ ਨਿਰਧਾਰਤ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿਚ ਅਣਉਚਿਤ ਸਾਧਨਾ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਹ ਹੁਕਮ 15 ਫਰਵਰੀ ਤੋਂ 05 ਅਪ੍ਰੈਲ, 2023 ਤੱਕ ਲਾਗੂ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h